ਨਵੀਂ ਦਿੱਲੀ- ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 'ਤੇ ਕੰਟਰੋਲਰ ਅਤੇ ਆਡਿਟਰ ਜਨਰਲ (ਕੈਗ) ਦੀ ਰਿਪੋਰਟ ਨੇ ਜਾਣਬੁੱਝ ਕੇ ਕੀਤੀ ਗਈ ਲਾਪਰਵਾਹੀ ਦਾ ਪਰਦਾਫਾਸ਼ ਕੀਤਾ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 2,026 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਨੱਢਾ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਸੱਤਾ ਦੇ ਨਸ਼ੇ 'ਚ ਚੂਰ, ਕੁਸ਼ਾਸਨ 'ਚ ਡੁੱਬੇ। ਲੁੱਟ ਦਾ 'ਆਪ' ਦਾ ਮਾਡਲ ਪੂਰੀ ਤਰ੍ਹਾਂ ਨਾਲ ਉਜਾਗਰ ਹੈ ਅਤੇ ਉਹ ਵੀ ਸ਼ਰਾਬ ਵਰਗੀ ਚੀਜ਼ 'ਤੇ।'' ਨੱਢਾ ਨੇ ਕਿਹਾ ਕਿ 'ਆਪ' ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਅਤੇ ਉਸ ਦੇ ਗਲਤ ਕੰਮਾਂ ਲਈ ਸਜ਼ਾ ਦਿੱਤੇ ਜਾਣ 'ਚ ਸਿਰਫ਼ ਕੁਝ ਹੀ ਹਫ਼ਤੇ ਬਾਕੀ ਹਨ। ਭਾਜਪਾ ਪ੍ਰਧਾਨ ਨੇ ਦੋਸ਼ ਲਗਾਇਆ,''ਲਿਕਰਗੇਟ 'ਤੇ ਕੈਗ ਦੀ ਰਿਪੋਰਟ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਨੀਤੀ ਲਾਗੂ ਕਰਨ 'ਚ ਜਾਣਬੁੱਝ ਕੇ ਕੀਤੀ ਗਈ ਲਾਪਰਵਾਹੀ ਨੂੰ ਉਜਾਗਰ ਕੀਤਾ ਹੈ। ਸਰਕਾਰੀ ਖਜ਼ਾਨੇ ਨੂੰ 2026 ਕਰੋੜ ਰੁਪਏ ਦਾ ਨੁਕਸਾਨ ਹੋਇਆ।''
ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਤਿਆਰ ਕਰਨ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਨੂੰ ਕਈ ਮਹੀਨੇ ਜੇਲ੍ਹ 'ਚ ਬਿਤਾਉਣ ਤੋਂ ਬਾਅਦ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ। ਇਸ ਆਬਕਾਰੀ ਨੀਤੀ ਨੂੰ ਬਾਅਦ 'ਚ ਰੱਦ ਕਰ ਦਿੱਤਾ ਗਿਆ ਸੀ। ਕੈਗ ਦੀ ਰਿਪੋਰਟ ਅਜੇ ਤੱਕ ਅਧਿਕਾਰਤ ਤੌਰ 'ਤੇ ਜਾਰੀ ਨਹੀਂ ਕੀਤੀ ਗਈ ਹੈ ਪਰ ਮੀਡੀਆ 'ਚ ਇਸ ਦੀ ਸਮੱਗਰੀ ਵਾਲੀਆਂ ਖ਼ਬਰਾਂ ਆਈਆਂ ਹਨ। ਭਾਜਪਾ ਦੇ ਦੋਸ਼ਾਂ ਬਾਰੇ ਪੁੱਛੇ ਜਾਣ 'ਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ,''ਰਿਪੋਰਟ ਕਿੱਥੇ ਹੈ? ਭਾਜਪਾ ਖ਼ੁਦ ਕਹਿੰਦੀ ਰਹਿੰਦੀ ਹੈ ਕਿ ਕੈਗ ਦੀ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਗਈ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
HDFC ਬੈਂਕ ਦੇ ਖ਼ਾਤਾਧਾਰਕਾਂ ਲਈ ਖ਼ਾਸ ਖ਼ਬਰ, ਬੈਂਕ ਨੇ FD 'ਤੇ ਵਿਆਜ ਦਰਾਂ 'ਚ ਕੀਤਾ ਬਦਲਾਅ
NEXT STORY