ਸ਼੍ਰੀਨਗਰ- ਭਾਜਪਾ ਨੇਤਾ ਅਤੇ ਜੰਮੂ-ਕਸ਼ਮੀਰ ਦੇ ਗੁਰੇਜ਼ ਤੋਂ ਸਾਬਕਾ ਆਜ਼ਾਦ ਵਿਧਾਇਕ ਫਕੀਰ ਮੁਹੰਮਦ ਖਾਨ ਨੇ ਵੀਰਵਾਰ ਨੂੰ ਕਥਿਤ ਤੌਰ 'ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਾਰਟੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 62 ਸਾਲਾ ਖਾਨ ਨੇ ਸ਼੍ਰੀਨਗਰ ਦੇ ਤੁਲਸੀਬਾਗ ਸਰਕਾਰੀ ਕੁਆਰਟਰ 'ਚ ਖੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਭਾਜਪਾ ਬੁਲਾਰੇ ਅਲਤਾਫ ਠਾਕੁਰ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਖਾਨ ਦੀ ਮੌਤ ਖੁਦਕੁਸ਼ੀ ਨਾਲ ਹੋਈ ਹੈ। ਉਨ੍ਹਾਂ ਨੇ ਇਹ ਕਦਮ ਕਿਉਂ ਚੁੱਕਿਆ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਖਾਨ ਨੇ 1996 'ਚ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਬਾਅਦ 'ਚ 2020 'ਚ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਅਤੇ ਪਿਛਲੇ ਸਾਲ ਉਨ੍ਹਾਂ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਪਰ ਉਹ ਚੋਣ ਹਾਰ ਗਏ। ਖਾਨ ਨੇ ਖੁਦਕੁਸ਼ੀ ਕਿਉਂ ਕੀਤੀ, ਮਾਮਲੇ ਵਿਚ ਹੋਰ ਵੇਰਵਿਆਂ ਦੀ ਉਡੀਕ ਹੈ।
1007 ਸਰਕਾਰੀ ਅਧਿਆਪਕਾਂ 'ਤੇ ਡਿੱਗੇਗੀ ਗਾਜ ! ਜਾਰੀ ਹੋ ਗਏ ਸਖ਼ਤ ਨਿਰਦੇਸ਼
NEXT STORY