ਕੇਂਦਰਪਾੜਾ- ਓਡੀਸ਼ਾ ਦੇ ਕੇਂਦਰਪਾੜਾ ਜ਼ਿਲ੍ਹੇ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਸਥਾਨਕ ਨੇਤਾ ਦਾ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ’ਚ ਧੁੱਤ ਇਕ ਵਿਅਕਤੀ ਨੇ ਤਿੱਖੀ ਬਹਿਸ ਤੋਂ ਬਾਅਦ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਜੰਬੂ ਮਰੀਨ ਥਾਣਾ ਖੇਤਰ ਦੇ ਰਾਮਨਗਰ ਪਿੰਡ ’ਚ ਹੋਈ।
ਮ੍ਰਿਤਕ ਦੀ ਪਛਾਣ ਤਪਨ ਦਾਸ (51) ਵਜੋਂ ਹੋਈ। ਪੁਲਸ ਅਨੁਸਾਰ, ਮੁਲਜ਼ਮ ਸੰਜੇ ਮੰਡਲ (26) ਕਥਿਤ ਤੌਰ ’ਤੇ ਨਸ਼ੇ ’ਚ ਸੀ, ਜਦੋਂ ਉਸ ਦੀ ਦਾਸ ਦੇ ਨਾਲ ਬਹਿਸ ਹੋਈ। ਬਹਿਸ ਛੇਤੀ ਹੀ ਹਿੰਸਕ ਹੋ ਗਈ ਅਤੇ ਦੋਸ਼ ਹੈ ਕਿ ਮੰਡਲ ਨੇ ਲੱਕੜ ਦੇ ਤਖ਼ਤੇ ਨਾਲ ਤਪਨ ਦਾਸ ’ਤੇ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਦਾਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ, ਸਥਾਨਕ ਲੋਕਾਂ ਨੇ ਮੁਲਜ਼ਮ ਨੂੰ ਕਾਬੂ ’ਚ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕੇਂਦਰਪਾੜਾ ਦੇ ਜ਼ਿਲਾ ਹੈਡਕੁਆਰਟਰ ਹਸਪਤਾਲ ਭੇਜਿਆ ਗਿਆ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਆਹ ਸਮਾਰੋਹ ਦੌਰਾਨ ਨੱਚਣ ਨੂੰ ਲੈ ਕੇ ਖੂਨੀ ਝੜਪ, ਇਕ ਦੀ ਮੌਤ
NEXT STORY