ਸਹਾਰਨਪੁਰ: ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇਕ ਭਾਜਪਾ ਆਗੂ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਗੋਲੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਨੇਹਾ (32), ਸ਼ਿਵਾਂਸ਼ (4), ਦੇਵਾਂਸ਼ (7), ਸ਼ਰਧਾ (8) ਨੂੰ ਗੋਲੀਆਂ ਲੱਗੀਆਂ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਲੋਕਾਂ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਮੁਲਜ਼ਮ ਭਾਜਪਾ ਆਗੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਭਾਜਪਾ ਆਗੂ ਯੋਗੇਸ਼ ਰੋਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਭਾਜਪਾ ਕਾਰਜਕਾਰਨੀ ਦਾ ਮੈਂਬਰ ਹੈ। ਪੁਲਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਲਾਂਕਿ, ਭਾਜਪਾ ਆਗੂ ਵਲੋਂ ਇੰਨੀ ਵੱਡੀ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਗਿਆ, ਇਸ ਦੇ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕੇ ਹਨ। ਇਸ ਸਮੇਂ, ਪਤਨੀ ਅਤੇ ਦੋ ਬੱਚਿਆਂ ਨੂੰ ਗੰਭੀਰ ਹਾਲਤ ਵਿੱਚ ਵੱਡੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਵਿੱਚੋਂ 2 ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਕਿ ਪਤਨੀ ਤੇ ਇਕ ਬੱਚੇ ਦਾ ਇਲਾਜ ਜਾਰੀ ਹੈ।
ਇਹੀ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਭਾਜਪਾ ਆਗੂ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਬਿਮਾਰ ਸੀ। ਹਾਲਾਂਕਿ, ਹੁਣ ਤੱਕ ਪੁਲਸ ਵੱਲੋਂ ਇਸ ਘਟਨਾ ਦਾ ਕੋਈ ਠੋਸ ਕਾਰਨ ਨਹੀਂ ਦੱਸਿਆ ਗਿਆ ਹੈ। ਪੁਲਸ ਅਨੁਸਾਰ ਸਹਾਰਨਪੁਰ ਦੇ ਗੰਗੋਹ ਇਲਾਕੇ ਦੇ ਸੰਗਤੇੜਾ ਪਿੰਡ ਵਿੱਚ ਇਹ ਘਟਨਾ ਹੋਈ ਹੈ।
ਭਾਰਤ 'ਚ ਯਾਤਰਾ ਬੂਮ: ਮਹਾਕੁੰਭ ਅਤੇ ਵਿਆਹ ਦੇ ਸੀਜ਼ਨ ਨੇ ਹਵਾਈ ਆਵਾਜਾਈ 'ਚ ਲਿਆਂਦਾ ਵਾਧਾ
NEXT STORY