ਹਰਿਆਣਾ (ਭਾਸ਼ਾ)- ਭਾਜਪਾ ਦੀ ਹਰਿਆਣਾ ਇਕਾਈ ਦੇ ਨੇਤਾ ਅਤੇ ਸਾਬਕਾ ਮੰਤਰੀ ਕਰਨਦੇਵ ਕੰਬੋਜ ਸ਼ੁੱਕਰਵਾਰ ਨੂੰ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਕੰਬੋਜ ਨੇ ਅਗਲੇ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਮਿਲਣ ਤੋਂ ਬਾਅਦ ਹਾਲ ਹੀ 'ਚ ਭਾਜਪਾ ਦੀ ਪ੍ਰਦੇਸ਼ ਇਕਾਈ ਦੇ ਹੋਰ ਪਿਛੜਾ ਵਰਗ (ਓ.ਬੀ.ਸੀ.) ਮੋਰਚਾ ਦੇ ਮੁਖੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੰਬੌਜ ਰਾਦੌਰ ਜਾਂ ਇੰਦਰੀ ਸੀਟ ਤੋਂ ਟਿਕਟ ਚਾਹੁੰਦੇ ਸਨ। ਇੱਥੇ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਉਹ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਅਤੇ ਪ੍ਰਦੇਸ਼ ਕਾਂਗਰਸ ਮੁਖੀ ਉਦੇਭਾਨ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ।
ਕੰਬੋਜ ਨੇ ਪਿਛਲੇ ਹਫ਼ਤੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਪਾਰਟੀ 'ਚ ਨਵੇਂ-ਨਵੇਂ ਸ਼ਾਮਲ ਹੋਏ ਕਈ ਲੋਕਾਂ ਅਤੇ ਦਲ ਬਦਲੂਆਂ ਨੂੰ ਟਿਕਟ ਦਿੱਤਾ ਹੈ, ਜਦੋਂ ਕਿ ਉਨ੍ਹਾਂ ਲੋਕਾਂ ਦੀ ਅਣਦੇਖੀ ਕੀਤੀ ਹੈ, ਜੋ ਸਾਲਾਂ ਤੋਂ ਕੰਮ ਕਰ ਰਹੇ ਸਨ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ 5 ਅਕਤੂਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੁੱਟੀਆਂ; ਅਗਲੇ 3 ਦਿਨ ਬੰਦ ਰਹਿਣਗੇ ਸਕੂਲ-ਕਾਲਜ-ਦਫ਼ਤਰ ਅਤੇ ਬੈਂਕ
NEXT STORY