ਭੋਪਾਲ (ਭਾਸ਼ਾ)- ਰਾਜ ਸਭਾ ਦੇ ਸਾਬਕਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਪ੍ਰਭਾਤ ਝਾਅ ਦਾ ਸ਼ੁੱਕਰਵਾਰ ਸਵੇਰੇ ਗੁਰੂਗ੍ਰਾਮ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਸਨ। ਭਾਜਪਾ ਸੂਤਰਾਂ ਨੇ ਦੱਸਿਆ ਕਿ ਝਾਅ (68) ਦੇ ਪਰਿਵਾਰ 'ਚ ਉਨ੍ਹਾਂ ਦੀ ਪਤਨੀ ਅਤੇ 2 ਬੇਟੇ ਹਨ। ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਇਕ ਪੱਤਰਕਾਰ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਵਾਲੇ ਝਾਅ ਬਾਅਦ 'ਚ ਭਾਜਪਾ 'ਚ ਸ਼ਾਮਲ ਹੋ ਗਏ ਅਤੇ 2010 'ਚ ਪਾਰਟੀ ਦੀ ਮੱਧ ਪ੍ਰਦੇਸ਼ ਇਕਾਈ ਦੇ ਪ੍ਰਧਾਨ ਰਹੇ।
ਝਾਅ 2008 'ਚ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਚੁਣੇ ਗਏ ਅਤੇ 2020 ਤੱਕ ਉੱਚ ਸਦਨ 'ਚ ਰਹੇ। ਉਨ੍ਹਾਂ ਨੇ 2015 'ਚ ਭਾਜਪਾ ਦੇ ਰਾਸ਼ਟਰੀ ਉੱਪ ਪ੍ਰਧਾਨ ਵਜੋਂ ਵੀ ਕੰਮ ਕੀਤਾ। ਭਾਜਪਾ ਸੂਤਰਾਂ ਅਨੁਸਾਰ ਝਾਅ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਬਿਹਾਰ 'ਚ ਉਨ੍ਹਾਂ ਦੇ ਜੱਦੀ ਪਿੰਡ 'ਚ ਕੀਤਾ ਜਾਵੇਗਾ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮੱਧ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਵਿਸ਼ਨੂੰ ਦੱਤ ਸ਼ਰਮਾ ਅਤੇ ਸੀਨੀਅਰ ਕਾਂਗਰਸ ਨੇਤਾ ਕੇ.ਕੇ. ਮਿਸ਼ਰਾ ਸਮੇਤ ਹੋਰ ਨੇਤਾਵਾਂ ਨੇ ਝਾਅ ਦੇ ਦਿਹਾਂਤ 'ਤੇ ਦੁੱਖ ਜ਼ਾਹਰ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਇਲਟੀ ਕੋਈ ਟੈਕਸ ਨਹੀਂ, ਖਾਨਾਂ ’ਤੇ ਟੈਕਸ ਲਗਾਉਣ ਦਾ ਅਧਿਕਾਰ : ਸੁਪਰੀਮ ਕੋਰਟ
NEXT STORY