ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਪੰਜਾਬ ਵਿੱਚ ਵੱਧ ਰਹੇ ਡਰੱਗ ਸੰਕਟ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਗੰਭੀਰ ਚਿੰਤਤ ਹਨ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਪੰਜਾਬ ਦੇ ਡਰੱਗ ਸੰਕਟ ਦੀ ਭਿਆਨਕ ਸੱਚਾਈ ਦਾ ਪਰਦਾਫਾਸ਼ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਆਰ.ਪੀ. ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਡਰੱਗ ਮਾਫੀਆ ਨੇ ਪੁਲਸ ਅਤੇ ਕਾਨੂੰਨ ਵਿਵਸਥਾ 'ਤੇ ਕਬਜ਼ਾ ਕਰ ਲਿਆ ਹੈ।
ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਇਸ ਦੇ ਅੰਕੜਿਆਂ 'ਤੇ ਨੇੜਿਓਂ ਨਜ਼ਰ ਮਾਰਨ 'ਤੇ ਇੱਕ ਗੰਭੀਰ ਜਨਤਕ ਸਿਹਤ ਐਮਰਜੈਂਸੀ ਦਾ ਪਤਾ ਲੱਗਦਾ ਹੈ, ਜਿਸਨੇ ਰਾਜ ਦੀਆਂ ਕਈ ਪੀੜ੍ਹੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸੰਸਦੀ ਸਥਾਈ ਕਮੇਟੀ ਦੀ ਰਿਪੋਰਟ (2023) ਦੇ ਅਨੁਸਾਰ, ਪੰਜਾਬ ਦੀ ਕੁੱਲ 3 ਕਰੋੜ ਆਬਾਦੀ ਦਾ 22% ਇਸ ਤੋਂ ਪ੍ਰਭਾਵਿਤ ਹੈ। ਇਹ ਸੰਕਟ ਹੋਰ ਵੀ ਗੰਭੀਰ ਹੈ, ਕਿਉਂਕਿ ਇਸਨੇ ਰਾਜ ਦੀ ਸਭ ਤੋਂ ਛੋਟੀ ਉਮਰ ਦੀ ਆਬਾਦੀ ਨੂੰ ਵੀ ਪ੍ਰਭਾਵਿਤ ਕਰ ਦਿੱਤਾ ਹੈ। ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਲਗਭਗ 6.97 ਲੱਖ ਬੱਚੇ ਨਸ਼ੇ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਤੋਂ ਇਲਾਵਾ 10 ਤੋਂ 17 ਸਾਲ ਦੀ ਉਮਰ ਦੇ ਨਾਬਾਲਗ ਵੀ ਨਸ਼ਿਆਂ ਦੇ ਆਦੀ ਪਾਏ ਗਏ ਹਨ, ਜੋ ਚਰਚਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਟੈਕਸੀ, 2 ਦੀ ਮੌਤ
NEXT STORY