ਨੈਸ਼ਨਲ ਡੈਸਕ (ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਦਾ ਤਾਜ਼ਾ ਟਵੀਟ ਸਾਹਮਣੇ ਆਇਆ ਹੈ। ਭਾਜਪਾ ਆਗੂ ਸਿੰਘ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਤੋਂ ਬਰੀ ਹੋਣ ਤਕ ਆਪਣਾ ਫ਼ਖ਼ਰ-ਏ-ਕੌਮ ਐਵਾਰਡ ਵਾਪਸ ਕਰਨ ਲਈ ਕਹਿਣਾ ਚਾਹੀਦਾ ਹੈ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਰਹਿੰਦਿਆਂ ਸਾਲ 2011 ’ਚ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : 12ਵੀਂ ਜਮਾਤ ਦੇ ਇੰਗਲਿਸ਼ ਦੇ ਪੇਪਰ ਲੀਕ ਮਾਮਲੇ ’ਚ FIR ਦਰਜ
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ’ਚ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਅਜਨਾਲਾ ਘਟਨਾ ’ਤੇ CM ਮਾਨ ਦਾ ਵੱਡਾ ਬਿਆਨ, ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10
ਲੋਨ ਦੀ ਵਸੂਲੀ ਕਰਨ ਪਹੁੰਚੇ ਕਰਮਚਾਰੀਆਂ ਸਾਹਮਣੇ ਕਾਰੋਬਾਰੀ ਨੇ ਕੀਤਾ ਆਤਮਦਾਹ
NEXT STORY