ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਇੱਥੇ ਇੱਕ ਭਾਜਪਾ ਨੇਤਾ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਬੱਚੇ ਦੀ ਹਸਪਤਾਲ 'ਚ ਮੌਤ ਹੋ ਗਈ। ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਭਾਜਪਾ ਆਗੂ ਦੀ ਪਤਨੀ ਗੰਭੀਰ ਜ਼ਖ਼ਮੀ ਹੈ। ਉਸ ਨੂੰ ਵੱਡੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਭਾਜਪਾ ਆਗੂ ਦੀ ਪਤਨੀ ਦਾ ਪੁਲਸ ਦੀ ਨਿਗਰਾਨੀ ਹੇਠ ਇਲਾਜ ਕੀਤਾ ਜਾ ਰਿਹਾ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਸ ਨੇ ਮੁਲਜ਼ਮ ਭਾਜਪਾ ਆਗੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਭਾਜਪਾ ਆਗੂ ਦੀ ਪਛਾਣ ਸਹਾਰਨਪੁਰ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਯੋਗੇਸ਼ ਰੋਹਿਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਬਿਮਾਰ ਸੀ। ਫਿਲਹਾਲ ਪੁਲਸ ਵੱਲੋਂ ਇਸ ਘਟਨਾ ਦਾ ਕੋਈ ਠੋਸ ਕਾਰਨ ਨਹੀਂ ਦੱਸਿਆ ਗਿਆ ਹੈ। ਪੁਲਸ ਮੁਤਾਬਕ ਸਹਾਰਨਪੁਰ ਦੇ ਗੰਗੋਹ ਇਲਾਕੇ ਦੇ ਪਿੰਡ ਸੰਗਥੇਡਾ ਦੇ ਰਹਿਣ ਵਾਲੇ ਇੱਕ ਭਾਜਪਾ ਆਗੂ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਣ ਨਾਲ ਪੂਰੇ ਜ਼ਿਲ੍ਹੇ ਵਿੱਚ ਹਲਚਲ ਮਚ ਗਈ।
ਭਾਜਪਾ ਨੇਤਾ ਨੇ ਖੁਦ ਦਿੱਤੀ ਜਾਣਕਾਰੀ
ਐਸ.ਪੀ. ਦਿਹਾਤੀ ਤੁਰੰਤ ਫੋਰੈਂਸਿਕ ਟੀਮ ਅਤੇ ਥਾਣਾ ਸਦਰ ਦੀ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਯੋਗੇਸ਼ ਰੋਹਿਲਾ ਨੇ ਖੁਦ ਗੁਆਂਢੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਗੋਲੀ ਮਾਰ ਦਿੱਤੀ ਹੈ। ਇਹ ਸੁਣ ਕੇ ਆਂਢੀ-ਗੁਆਂਢੀ ਵੀ ਹੈਰਾਨ ਰਹਿ ਗਏ ਅਤੇ ਸਥਿਤੀ ਨੂੰ ਦੇਖ ਕੇ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਪੁਲਸ ਨੂੰ ਸੂਚਨਾ ਦਿੱਤੀ। ਇਸ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਭਾਜਪਾ ਆਗੂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਭਾਜਪਾ ਨੇਤਾ ਆਰ. ਪੀ. ਸਿੰਘ ਵਲੋਂ ਕੇਂਦਰੀ ਕਾਨੂੰਨ ਮੰਤਰੀ ਮੇਘਵਾਲ ਨਾਲ ਮੁਲਾਕਾਤ
NEXT STORY