ਸੋਨੀਪਤ- ਹਰਿਆਣਾ ਤੋਂ ਦੁਖ਼ਦ ਸਾਹਮਣੇ ਆਈ ਹੈ। ਇੱਥੇ ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਹੋਲੀ ਦੀ ਰਾਤ ਵਾਪਰੀ। ਮ੍ਰਿਤਕ ਭਾਜਪਾ ਆਗੂ ਦੀ ਪਛਾਣ ਸੁਰਿੰਦਰ ਜਵਾਹਰਾ ਵਜੋਂ ਹੋਈ ਹੈ। ਸੁਰਿੰਦਰ ਸੋਨੀਪਤ ਦੇ ਮੁੰਡਲਾਨਾ ਦਾ ਮੰਡਲ ਪ੍ਰਧਾਨ ਸੀ। ਬੀਤੀ ਰਾਤ ਕਰੀਬ 9.30 ਵਜੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਭਾਜਪਾ ਆਗੂ ਦੇ ਕਤਲ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਸਰਕਾਰ ਵਲੋਂ ਹੋਲੀ ਦਾ ਤੋਹਫ਼ਾ, ਮੁਫ਼ਤ ਮਿਲੇਗਾ ਗੈਸ ਸਿਲੰਡਰ
ਜਾਣਕਾਰੀ ਮੁਤਾਬਕ ਸੁਰਿੰਦਰ ਸ਼ਾਮ ਦੇ ਸਮੇਂ ਆਪਣੀ ਗਲੀ ਵਿਚ ਮੌਜੂਦ ਸੀ। ਇਸ ਦੌਰਾਨ ਪਿੰਡ ਦੇ ਹੀ ਮਨੂੰ ਪੁੱਤਰ ਜਗਦੀਸ਼ ਨੇ ਸੁਰਿੰਦਰ 'ਤੇ ਫਾਇਰ ਕਰ ਦਿੱਤੇ। ਮਨੂੰ ਨੇ ਕਰੀਬ 2 ਤੋਂ 3 ਫਾਇਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਮਨੂੰ ਦੀ ਭੂਆ ਦੀ ਜ਼ਮੀਨ ਸੁਰਿੰਦਰ ਵਲੋਂ ਖਰੀਦੀ ਗਈ ਸੀ। ਜਿਸ ਨੂੰ ਲੈ ਕੇ ਰੰਜਿਸ਼ ਸੀ। ਸੁਰਿੰਦਰ ਪਹਿਲਾਂ ਇਨੈਲੋ ਪਾਰਟੀ ਵਿਚ ਜੁੜਿਆ, ਉਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਇਆ ਸੀ।
ਇਹ ਵੀ ਪੜ੍ਹੋ- ਭਾਰਤ 'ਚ 125 ਪਿੰਡ ਜਿੱਥੇ ਨਹੀਂ ਮਨਾਈ ਜਾਂਦੀ ਹੋਲੀ, ਵਜ੍ਹਾ ਕਰੇਗੀ ਹੈਰਾਨ

ਭਾਜਪਾ ਆਗੂ ਦੇ ਕਤਲ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਇਲਾਕੇ 'ਚ ਸਨਸਨੀ ਫੈਲ ਗਈ। ਪੁਲਸ ਮਾਮਲੇ ਦੀ ਛਾਣਬੀਣ ਵਿਚ ਜੁੱਟੀ ਹੋਈ ਹੈ। ਸੋਸ਼ਲ ਮੀਡੀਆ 'ਤੇ ਭਾਜਪਾ ਆਗੂ ਸੁਰਿੰਦਰ ਜਵਾਹਰਾ ਦੀਆਂ ਕਈਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਵਿਚ ਉਹ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਭਾਜਪਾ ਦੇ ਕਈ ਹੋਰ ਵੱਡੇ ਆਗੂਆਂ ਨਾਲ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਇਆ ਹਵਾਈ ਫ਼ੌਜ ਦਾ ਜਹਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਸੂਬਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਫਿਰ ਚਲੇਗੀ ਲੂ
NEXT STORY