ਚੇਨਈ : ਤਾਮਿਲਨਾਡੂ ਦੇ ਸ਼ਿਵਾਂਗਾ ਜ਼ਿਲ੍ਹੇ 'ਚ ਚਾਰ ਮੈਂਬਰੀ ਗਿਰੋਹ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਅਧਿਕਾਰੀ ਸੇਲਵਾ ਕੁਮਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਪਰਾਧੀਆਂ ਨੂੰ ਫੜਨ ਲਈ 8 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।
ਪੁਲਸ ਅਧਿਕਾਰੀ ਨੇ ਦੱਸਿਆ, ''ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ ਜਦੋਂ ਪੀੜਤ ਮੋਟਰਸਾਈਕਲ 'ਤੇ ਐੱਮ ਵਿਲੰਕੁਲਮ ਸਥਿਤ ਆਪਣੇ ਘਰ ਜਾ ਰਹੇ ਸਨ। ਉਹ ਸਥਾਨਕ ਬਾਜ਼ਾਰ ਤੋਂ ਕੁਝ ਸਾਮਾਨ ਖਰੀਦਣ ਤੋਂ ਬਾਅਦ ਆਪਣੇ ਘਰ ਜਾ ਰਿਹਾ ਸੀ ਜੋ ਘਟਨਾ ਵਾਲੀ ਥਾਂ ਤੋਂ ਚਾਰ ਕਿਲੋਮੀਟਰ ਦੂਰ ਹੈ। ਇਸ ਦੌਰਾਨ ਮੋਟਰਸਾਈਕਲ 'ਤੇ ਆਏ ਹਮਲਾਵਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।'' ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਤੋਂ ਬਾਅਦ 52 ਸਾਲਾ ਭਾਜਪਾ ਦੀ ਸਹਿਕਾਰਤਾ ਸ਼ਾਖਾ ਦੇ ਸਕੱਤਰ ਸੇਲਵਾ ਕੁਮਾਰ ਦੀ ਲਾਸ਼ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ।
ਇਹ ਵੀ ਪੜ੍ਹੋ : ਪੈਸਿਆਂ ਦੇ ਝਗੜੇ ਨੂੰ ਲੈ ਕੇ ਪਿਓ ਨੇ ਚਾਕੂ ਨਾਲ ਕੀਤਾ ਧੀ ਦਾ ਕਤਲ, ਪਤਨੀ ਨੂੰ ਵੀ ਕਰ'ਤਾ ਲਹੂਲੁਹਾਨ
ਇਕ ਸਵਾਲ ਦੇ ਜਵਾਬ ਵਿਚ ਪੁਲਸ ਅਧਿਕਾਰੀ ਨੇ ਦੱਸਿਆ ਕਿ ਚਾਰੇ ਦੋਸ਼ੀਆਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਮੁੱਢਲੀ ਜਾਂਚ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਹੋਈ ਗੱਲਬਾਤ ਦੇ ਆਧਾਰ 'ਤੇ ਇਹ ਗੱਲ ਸਾਹਮਣੇ ਆਈ ਹੈ ਕਿ ਕਤਲ ਪਿੱਛੇ ਨਿੱਜੀ ਕਾਰਨ ਸਨ। ਪੁਲਸ ਅਧਿਕਾਰੀ ਨੇ ਕਿਹਾ, “ਇਹ ਮਾਮਲਾ ਉਸ ਦੀ ਸਿਆਸੀ ਪਾਰਟੀ ਦੀ ਸਥਿਤੀ ਜਾਂ ਉਸ ਦੀ ਵਿਚਾਰਧਾਰਾ ਨਾਲ ਸਬੰਧਤ ਨਹੀਂ ਹੈ। ਇਹ ਕਿਸੇ ਨਿੱਜੀ ਮੁੱਦੇ ਕਾਰਨ ਹੈ। ਅਸੀਂ ਅਪਰਾਧ ਵਿਚ ਸ਼ਾਮਲ ਚਾਰ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੜ੍ਹਾਈ ਨਾ ਕਰਨ 'ਤੇ ਵੱਡੀ ਭੈਣ ਨੇ ਝਿੜਕਿਆ ਤਾਂ ਚੌਥੀ ਜਮਾਤ 'ਚ ਪੜ੍ਹਦੇ ਛੋਟੇ ਭਰਾ ਨੇ ਲੈ ਲਿਆ ਫਾਹਾ
NEXT STORY