ਨਵੀਂ ਦਿੱਲੀ- ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸਿੱਖਾਂ 'ਤੇ ਕੀਤੀ ਗਈ ਟਿੱਪਣੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਕਾਂਗਰਸ ਨੇਤਾ ਨੂੰ ਚੁਣੌਤੀ ਦਿੱਤੀ ਕਿ ਉਹ ਭਾਰਤ 'ਚ ਉਹੀ ਦੋਹਰਾਉਣ ਜੋ ਉਨ੍ਹਾਂ ਨੇ ਵਰਜੀਨੀਆ 'ਚ ਸਿੱਖਾਂ ਬਾਰੇ ਕਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹਾ ਕਰਨ 'ਤੇ ਉਹ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਮਾਮਲਾ ਦਰਜ ਕਰਵਾਉਣਗੇ ਅਤੇ ਉਨ੍ਹਾਂ ਨੂੰ ਅਦਾਲਤ 'ਚ ਘਸੀਟਣਗੇ। ਭਾਜਪਾ ਆਗੂ ਆਰ.ਪੀ. ਸਿੰਘ ਨੇ ਮੰਗਲਵਾਰ ਨੂੰ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਦਿੱਲੀ 'ਚ 3 ਹਜ਼ਾਰ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਇਹ ਉਦੋਂ ਹੋਇਆ ਜਦੋਂ ਕਾਂਗਰਸ ਸੱਤਾ 'ਚ ਸੀ।
ਭਾਰਤ 'ਚ ਦੁਹਰਾਓ, ਅਦਾਲਤ 'ਚ ਘਸੀਟਾਂਗੇ- ਆਰ.ਪੀ. ਸਿੰਘ
ਆਰਪੀ ਸਿੰਘ ਨੇ ਕਿਹਾ,"ਦਿੱਲੀ 'ਚ 3000 ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਉਨ੍ਹਾਂ ਦੀਆਂ ਦਸਤਾਰਾਂ ਉਤਾਰੀਆਂ ਗਈਆਂ, ਉਨ੍ਹਾਂ ਦੇ ਵਾਲ ਕੱਟੇ ਗਏ ਅਤੇ ਦਾੜ੍ਹੀ ਮੁੰਨ ਦਿੱਤੀ ਗਈ... ਉਹ (ਰਾਹੁਲ ਗਾਂਧੀ) ਇਹ ਨਹੀਂ ਕਹਿੰਦੇ ਕਿ ਇਹ ਸਭ ਉਦੋਂ ਹੋਇਆ ਜਦੋਂ ਉਹ (ਕਾਂਗਰਸ) ਸੱਤਾ 'ਚ ਸੀ। ਮੈਂ ਰਾਹੁਲ ਗਾਂਧੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਿੱਖਾਂ ਬਾਰੇ ਜੋ ਕਹਿ ਰਹੇ ਹਨ, ਉਸ ਨੂੰ ਭਾਰਤ 'ਚ ਦੋਹਰਾਉਣ ਅਤੇ ਫਿਰ ਮੈਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਾਂਗਾ ਅਤੇ ਉਨ੍ਹਾਂ ਨੂੰ ਅਦਾਲਤ 'ਚ ਘਸੀਟਾਂਗਾ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਰਾਹੁਲ ਗਾਂਧੀ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਜਦੋਂ ਅਟਲ ਬਿਹਾਰੀ ਵਾਜਪਾਈ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਕਦੇ ਵੀ ਦੇਸ਼ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਈਬਰ ਸੁਰੱਖਿਆ ਦੇ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ : ਅਮਿਤ ਸ਼ਾਹ
NEXT STORY