ਨਵੀਂ ਦਿੱਲੀ— ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਸਰਗਰਮ ਹਨ, ਉੱਥੇ ਹੀ 4 ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਐਤਵਾਰ ਯਾਨੀ ਕਿ ਅੱਜ ਭਾਜਪਾ ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਆਂਧਰਾ ਪ੍ਰਦੇਸ਼ ਵਿਚ 123 ਅਤੇ ਅਰੁਣਾਚਲ ਪ੍ਰਦੇਸ਼ ਵਿਚ 54 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਅਰੁਣਾਚਲ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਲਈ 11 ਅਪ੍ਰੈਲ 2019 ਨੂੰ ਇਕੱਠੇ ਵੋਟਾਂ ਪੈਣਗੀਆਂ। ਪਿਛਲੀ ਵਾਰ 9 ਅਪ੍ਰੈਲ 2014 ਨੂੰ ਵਿਧਾਨ ਸਭਾ ਚੋਣਾਂ ਸੰਪੰਨ ਹੋਈਆਂ ਸਨ। ਇਸ ਵਾਰ ਵੋਟਾਂ 11 ਅਪ੍ਰੈਲ ਤੋਂ 19 ਮਈ ਤਕ 7 ਪੜਾਵਾਂ ਵਿਚ ਹੋਵੇਗੀ ਅਤੇ 23 ਮਈ ਨੂੰ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ।

ਰਾਹੁਲ ਨੇ ਯੁਵਾ ਕਾਂਗਰਸ ਨੂੰ ਸੌਂਪਿਆ 160 ਸੀਟਾਂ 'ਤੇ ਪ੍ਰਚਾਰ ਦਾ ਜ਼ਿੰਮਾ
NEXT STORY