ਨਵੀਂ ਦਿੱਲੀ- ਭਾਜਪਾ ਦੀ ਦਿੱਲੀ ਇਕਾਈ ਦੀ ਮਹਿਲਾ ਮੋਰਚਾ ਦੇ ਨੇਤਾਵਾਂ ਅਤੇ ਵਰਕਰਾਂ ਨੇ ਵੀਰਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ ਅਤੇ 'ਮਹਿਲਾ ਸਨਮਾਨ ਯੋਜਨਾ' ਦੇ ਨਾਂ 'ਤੇ ਦਿੱਲੀ ਦੀਆਂ ਔਰਤਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ। ਭਾਜਪਾ ਨੇ ਦਾਅਵਾ ਕੀਤਾ ਕਿ 'ਆਪ' ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਜਿਹੀ ਹੀ ਯੋਜਨਾ ਦਾ ਐਲਾਨ ਕੀਤਾ ਸੀ ਪਰ ਪਾਰਟੀ ਦੇ 2022 ਦੇ ਵਾਅਦੇ ਅਨੁਸਾਰ ਔਰਤਾਂ ਨੂੰ ਅਜੇ ਤੱਕ 1,100 ਰੁਪਏ ਪ੍ਰਤੀ ਮਹੀਨਾ ਨਹੀਂ ਮਿਲੇ ਹਨ।
ਦਿੱਲੀ ਸਰਕਾਰ ਨੇ 2024-25 ਦੇ ਬਜਟ 'ਚ 1,000 ਰੁਪਏ ਦੇ ਮਹੀਨੇਵਾਰ ਭੁਗਤਾਨ ਵਾਲੀ 'ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ' ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਕਿ ਜੇਕਰ 'ਆਪ' ਦਿੱਲੀ 'ਚ ਸੱਤਾ 'ਚ ਬਣੀ ਰਹਿੰਦੀ ਹੈ ਤਾਂ ਇਹ ਰਕਮ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ। ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਰਿਚਾ ਪਾਂਡੇ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਅਸ਼ੋਕ ਰੋਡ ਤੋਂ ਕੇਜਰੀਵਾਲ ਦੇ 5, ਫਿਰੋਜ਼ਸ਼ਾਹ ਰੋਡ ਸਥਿਤ ਰਿਹਾਇਸ਼ ਤੱਕ ਮਾਰਚ ਕੀਤਾ ਪਰ ਪੁਲਸ ਨੇ ਉਨ੍ਹਾਂ ਨੂੰ ਰੋਕ ਦਿੱਤਾ।
ਕੁਝ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ 'ਤੇ ਚੜ੍ਹ ਕੇ ਕੇਜਰੀਵਾਲ ਅਤੇ 'ਆਪ' ਖਿਲਾਫ ਨਾਅਰੇਬਾਜ਼ੀ ਕੀਤੀ। ਪਾਂਡੇ ਨੇ ਕਿਹਾ ਕਿ 'ਆਪ' ਨੇ ਪੰਜਾਬ ਚੋਣਾਂ ਤੋਂ ਪਹਿਲਾਂ ਇਸੇ ਤਰ੍ਹਾਂ ਦੀ ਯੋਜਨਾ ਦਾ ਐਲਾਨ ਕੀਤਾ ਸੀ ਪਰ ਸੱਤਾ 'ਚ ਆਉਣ ਤੋਂ ਬਾਅਦ ਪਾਰਟੀ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ 'ਚ ਅਸਫਲ ਰਹੀ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਦੇ ਨਾਂ ‘ਤੇ ‘ਆਪ’ ਮੁੜ ਦਿੱਲੀ ਦੀਆਂ ਔਰਤਾਂ ਨਾਲ ਧੋਖਾ ਕਰ ਰਹੀ ਹੈ। ਦਿੱਲੀ ਵਿਚ ਅਗਲੇ ਸਾਲ ਫਰਵਰੀ 'ਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
ਕੁਆਰੇ ਮੁੰਡਿਆਂ ਦਾ ਵਿਆਹ ਕਰਵਾ ਕੇ ਠੱਗੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ
NEXT STORY