ਨਵੀਂ ਦਿੱਲੀ : ਦਿੱਲੀ ਸਰਕਾਰ 'ਚ ਕੈਬਨਿਟ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਵੀਡੀਓ ਜਾਰੀ ਕਰ ਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦੇਸ਼ ਭਰ ਵਿਚ ਵੱਡੇ ਸਮਾਗਮ ਕਰਵਾਉਣ ਜਾ ਰਹੀ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਵੱਲੋਂ ਸੰਸਦ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਗਈ ਹੈ।
ਸਿਰਸਾ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸਤਿਕਾਰਯੋਗ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਨੇ NDA ਸੰਸਦ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਰੇ ਲੋਕਾਂ ਨੂੰ ਦੇਸ਼ ਭਰ ਵਿੱਚ ‘ਵੀਰ ਬਾਲ ਦਿਵਸ’ ਦੇ ਆਯੋਜਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹੌਂਸਲੇ ਅਤੇ ਬਹਾਦਰੀ ਦੀ ਗਾਥਾ ਪੂਰੇ ਦੇਸ਼ ਨੂੰ ਪ੍ਰੇਰਣਾ ਦਿੰਦੀ ਹੈ।
ਗੋਆ 'ਚ 'ਰੋਮੀਓ ਲੇਨ' ਕਲੱਬ 'ਤੇ ਚੱਲਿਆ ਬੁਲਡੋਜ਼ਰਾਂ
NEXT STORY