ਸੁਲਤਾਨਪੁਰ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਹਮਲਾ ਬੋਲਦੇ ਹੋਏ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ 'ਕਨਫਿਊਜ਼ ਨੇਤਾ' ਕਰਾਰ ਦਿੱਤਾ। ਤਿਵਾੜੀ ਨੇ ਕਿਹਾ ਕਿ ਰਾਹੁਲ ਨੂੰ ਸੰਸਦ ਵਲੋਂ ਪਾਸ ਖੇਤੀਬਾੜੀ ਕਾਨੂੰਨਾਂ ਦੀ ਜਾਣਕਾਰੀ ਹੀ ਨਹੀਂ ਹੈ। ਸੋਮਵਾਰ ਸ਼ਾਮ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਆਏ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ,''ਰਾਹੁਲ ਗਾਂਧੀ ਦੁਨੀਆ ਦੇ ਸਭ ਤੋਂ ਕਨਫਿਊਜ਼ ਨੇਤਾ ਹਨ। ਉਨ੍ਹਾਂ ਨੂੰ ਖੇਤੀਬਾੜੀ ਕਾਨੂਨ ਦੀ ਜਾਣਕਾਰੀ ਹੀ ਨਹੀਂ ਹੈ। ਹਾਲ ਹੀ 'ਚ ਸੰਸਦ ਨੇ ਜਿਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਪਾਸ ਕੀਤਾ ਹੈ, ਉਨ੍ਹਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਛੱਡ ਕੇ ਦੇਸ਼ ਦੇ ਬਾਕੀ ਸਾਰੇ ਸੂਬਿਆਂ ਨੇ ਸਵੀਕਾਰ ਕਰ ਲਿਆ ਹੈ।''
ਇਹ ਵੀ ਪੜ੍ਹੋ : ਰਾਹੁਲ ਦਾ PM ਮੋਦੀ 'ਤੇ ਸ਼ਬਦੀ ਵਾਰ- ਅੰਨਦਾਤਾ ਦਾ ਸੜਕਾਂ 'ਤੇ ਧਰਨਾ ਅਤੇ 'ਝੂਠ' ਟੀਵੀ 'ਤੇ ਭਾਸ਼ਣ
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ,''ਭਾਜਪਾ ਅਤੇ ਕੇਂਦਰ ਸਰਕਾਰ ਸਾਰਿਆਂ ਦੀਆਂ ਗੱਲਾਂ ਸੁਣਨ ਨੂੰ ਤਿਆਰ ਹਨ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਅਤੇ ਕਿਸਾਨ ਨੇਤਾਵਾਂ ਨੂੰ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਵੀ ਦਿੱਤਾ ਗਿਆ ਹੈ।'' ਤਿਵਾੜੀ ਨੇ ਦੋਸ਼ ਲਗਾਇਆ,''ਕਾਂਗਰਸ ਅਤੇ ਹੋਰ ਵਿਰੋਧੀ ਦਲ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਭੜਕਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਕੇ ਉਨ੍ਹਾਂ ਨੂੰ ਆਰਥਿਕ ਰੂਪ ਨਾਲ ਮਜ਼ਬੂਤ ਕਰਨਾ ਚਾਹੁੰਦੇ ਹਨ।'' ਉਨ੍ਹਾਂ ਨੇ ਕਿਹਾ ਕਿ ਸਰਕਾਰ ਵਿਚੋਲਿਆਂ ਨੂੰ ਹਟਾ ਕਿ ਕਿਸਾਨਾਂ ਨੂੰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਦੇ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦਲੋਨ: ਕੇਂਦਰ ਦੇ ਗੱਲਬਾਤ ਦੇ ਸੱਦੇ 'ਤੇ ਚਰਚਾ ਲਈ ਕਿਸਾਨ ਜਥੇਬੰਦੀਆਂ ਨੇ ਬੁਲਾਈ ਬੈਠਕ
ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ ਜੇ. ਪੀ. ਨੱਢਾ ਦੇ ਘਰ ਭਾਜਪਾ ਆਗੂਆਂ ਦੀ ਬੈਠਕ ਸ਼ੁਰੂ
NEXT STORY