ਗਵਾਲੀਅਰ — ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਦੇ 75 ਸਾਲਾ ਚਚੇਰੇ ਭਰਾ ਨੇ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲੇ 'ਚ ਆਪਣੇ ਘਰ 'ਚ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- 40 ਸਾਲਾ ਤੱਕ ਔਰਤਾਂ ਨਾਲ ਜਬਰ-ਜ਼ਨਾਹ ਦੇ ਦੋਸ਼ 'ਚ 91 ਸਾਲਾ ਕੈਨੇਡੀਅਨ ਅਰਬਪਤੀ ਗ੍ਰਿਫਤਾਰ
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਅਸ਼ੋਕ ਸਿੰਘ ਰਾਠੌਰ ਭਿੱਤਰਵਾੜ ਦੇ ਵਿਧਾਇਕ ਮੋਹਨ ਸਿੰਘ ਰਾਠੌਰ ਦਾ ਚਚੇਰਾ ਭਰਾ ਸੀ। ਉਸ ਨੇ ਦੱਸਿਆ ਕਿ ਅਸ਼ੋਕ ਨੇ ਦੁਪਹਿਰ ਵੇਲੇ ਜਵਾਹਰ ਕਲੋਨੀ ਸਥਿਤ ਆਪਣੇ ਘਰ ਵਿੱਚ ਲਾਇਸੰਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅਨਾਮਿਕਾ ਰਾਜੀਵ ਬਣੀ ਸਮੁੰਦਰੀ ਫੌਜ ਦੀ ਪਹਿਲੀ ਮਹਿਲਾ ਹੈਲੀਕਾਪਟਰ ਪਾਇਲਟ
ਉਨ੍ਹਾਂ ਦੱਸਿਆ ਕਿ ਅਸ਼ੋਕ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਆਸ਼ੀਸ਼ ਪ੍ਰਤਾਪ ਸਿੰਘ ਦੇ ਪਿਤਾ ਹਨ। ਗਵਾਲੀਅਰ ਦੇ ਐਸਪੀ ਧਰਮਵੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਖੁਦਕੁਸ਼ੀ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਡਿਪਰੈਸ਼ਨ ਤੋਂ ਪੀੜਤ ਸੀ ਅਤੇ ਉਸਦਾ ਇਲਾਜ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਲਈ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ- ਦੋ ਟਰੱਕਾਂ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਲੱਗੀ ਅੱਗ, 5 ਲੋਕ ਜ਼ਿੰਦਾ ਸੜੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਤੀਸ਼ ਦੀ ਮੁੱਖ ਮੰਤਰੀ ਦੀ ਕੁਰਸੀ ਭਵਿੱਖ ’ਚ ਵੀ ਪੱਕੀ
NEXT STORY