ਪਟਨਾ— ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਚਚੇਰੇ ਭਰਾ ਅਤੇ ਬਿਹਾਰ ਦੇ ਸੁਪੌਲ ਜ਼ਿਲ੍ਹੇ ਦੇ ਛਾਤਾਪੁਰ ਤੋਂ ਭਾਜਪਾ ਵਿਧਾਇਕ ਉਮੀਦਵਾਰ ਨੀਰਜ ਸਿੰਘ ਬਬਲੂ ਨੂੰ ਬੀਤੇ ਦਿਨੀਂ ਛਾਤੀ 'ਚ ਦਰਦ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਸਥਾਨਕ ਡਾਕਟਰਾਂ ਨੇ ਉਨ੍ਹਾਂ ਨੂੰ ਪਟਨਾ ਰੈਫਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਨੀਰਜ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਪਟਨਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਓਧਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਫ਼ਿਲਹਾਲ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਬਿਹਾਰ ਵਿਚ ਵਿਧਾਨਸਭਾ ਚੋਣਾਂ ਲਈ ਭਾਜਪਾ ਨੇ 35 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਸੁਸ਼ਾਂਤ ਸਿੰਘ ਰਾਜਪੂਤ ਦੇ ਚਚੇਰੇ ਭਰਾ ਨੀਰਜ ਬਬਲੂ ਨੂੰ ਵੀ ਟਿਕਟ ਦਿੱਤੀ ਗਈ ਹੈ। ਨੀਰਜ ਨੂੰ ਛਾਤਾਪੁਰ ਵਿਧਾਨਸਭਾ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਗਿਆ ਹੈ। ਨੀਰਜ ਸਿੰਘ ਇਸ ਸੀਟ ਤੋਂ 3 ਵਾਰ ਵਿਧਾਇਕ ਰਹੇ ਹਨ। ਦੱਸ ਦੇਈਏ ਇਕ ਭਾਜਪਾ ਵਿਧਾਇਕ ਨੀਰਜ ਬਬਲੂ ਨੇ ਸੁਸ਼ਾਂਤ ਸਿੰਘ ਮੌਤ ਮਾਮਲੇ ਵਿਚ ਆਵਾਜ਼ ਚੁੱਕੀ ਸੀ। ਉਨ੍ਹਾਂ ਨੇ ਕਈ ਵਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਵਿਅਕਤੀਗਤ ਰੂਪ ਨਾਲ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਸੀ।
ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਬਿਹਾਰ ਵਿੱਚ ਤਿੰਨ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਵਿਚ 28 ਅਕਤੂਬਰ ਨੂੰ 71 ਸੀਟਾਂ 'ਤੇ, ਦੂਜੇ ਪੜਾਅ ਤਹਿਤ 3 ਨਵੰਬਰ ਨੂੰ 94 ਸੀਟਾਂ' ਤੇ ਅਤੇ 7 ਨਵੰਬਰ ਨੂੰ ਤੀਜੇ ਪੜਾਅ ਦੀਆਂ 78 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਵੋਟਾਂ ਦੀ ਗਿਣਤੀ 10 ਨਵੰਬਰ ਨੂੰ ਹੋਵੇਗੀ ਅਤੇ ਤਦ ਹੀ ਨਤੀਜੇ ਸਾਹਮਣੇ ਆਉਣਗੇ।
ਇਸ ਨਰਾਤੇ ਘਰ ਬੈਠੇ ਹੋਣਗੇ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ, ਸ਼ਰਾਇਨ ਬੋਰਡ ਨੇ ਭਗਤਾਂ ਲਈ ਲਾਂਚ ਕੀਤੀ ਐਪ
NEXT STORY