ਸ਼੍ਰੀਨਗਰ — ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਅਤੇ ਜੰਮੂ-ਕਸ਼ਮੀਰ ਦੇ ਨਗਰੋਟਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਦੇਵੇਂਦਰ ਸਿੰਘ ਰਾਣਾ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਨੇ ਦਿੱਤੀ। ਰਾਣਾ ਦੇ ਭਰਾ ਜਤਿੰਦਰ ਸਿੰਘ ਕੇਂਦਰੀ ਮੰਤਰੀ ਹਨ। ਕਾਰੋਬਾਰੀ ਤੋਂ ਸਿਆਸਤਦਾਨ ਬਣੇ ਦੇਵੇਂਦਰ ਸਿੰਘ ਰਾਣਾ ਦੀ ਰਾਸ਼ਟਰੀ ਰਾਜਧਾਨੀ ਖੇਤਰ ਦੇ ਫਰੀਦਾਬਾਦ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ।
ਭਾਜਪਾ ਦੇ ਬੁਲਾਰੇ ਸਾਜਿਦ ਯੂਸਫ ਨੇ ਕਿਹਾ, “ਰਾਣਾ ਜੰਮੂ-ਕਸ਼ਮੀਰ ਦੀ ਇੱਕ ਪ੍ਰਮੁੱਖ ਸਿਆਸੀ ਹਸਤੀ ਸਨ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਭਾਜਪਾ ਅਤੇ ਇਸ ਦੇ ਸਮਰਥਕ ਸਦਮੇ 'ਚ ਹਨ।'' ਭਾਜਪਾ ਦੇ ਮੈਂਬਰਾਂ ਅਤੇ ਆਗੂਆਂ ਨੇ ਖੇਤਰ ਲਈ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫਤੀ ਨੇ ਵੀ ਰਾਣਾ ਦੇ ਦਿਹਾਂਤ 'ਤੇ ਸੋਗ ਜਤਾਇਆ ਹੈ।
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਦੇਵੇਂਦਰ ਸਿੰਘ ਰਾਣਾ ਦੇ ਬੇਵਕਤੀ ਦਿਹਾਂਤ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦੇ ਦਿਹਾਂਤ ਨਾਲ, ਅਸੀਂ ਇੱਕ ਦੇਸ਼ਭਗਤ ਅਤੇ ਵਿਆਪਕ ਤੌਰ 'ਤੇ ਸਤਿਕਾਰਤ ਨੇਤਾ ਨੂੰ ਗੁਆ ਦਿੱਤਾ ਹੈ ਜੋ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਸੀ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ।
ਦੀਵਾਲੀ 'ਤੇ ਹਵਾ ਬਣੀ ਬੇਹੱਦ ਜ਼ਹਿਰੀਲੀ, 'ਬਹੁਤ ਖਰਾਬ' ਸ਼੍ਰੇਣੀ 'ਚ ਪਹੁੰਚਿਆ AQI
NEXT STORY