ਲਖੀਮਪੁਰ :ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ। ਦਰਜਨਾਂ ਪੁਲਸ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਵਧੇਸ਼ ਸਿੰਘ ਨੇ ਵਿਧਾਇਕ ਦੇ ਥੱਪੜ ਜੜ ਦਿੱਤਾ। ਇਸ ਘਟਨਾ ਨਾਲ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਇਸ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਆਓ ਜਾਣਦੇ ਹਾਂ ਪੂਰਾ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਅਰਬਨ ਕੋਆਪ੍ਰੇਟਿਵ ਬੈਂਕ ਦੀਆਂ ਚੋਣਾਂ ਨੂੰ ਲੈ ਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਵਧੇਸ਼ ਸਿੰਘ ਅਤੇ ਸਦਰ ਦੇ ਵਿਧਾਇਕ ਯੋਗੇਸ਼ ਵਰਮਾ ਵਿਚਕਾਰ ਤਕਰਾਰ ਹੋ ਗਈ ਸੀ। ਜਿਸ ਕਾਰਨ ਅੱਜ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਗੁੱਸੇ 'ਚ ਆਏ ਅਵਧੇਸ਼ ਸਿੰਘ ਨੇ ਪੁਲਸ ਮੁਲਾਜ਼ਮਾਂ ਦੇ ਸਾਹਮਣੇ ਹੀ ਵਿਧਾਇਕ ਯੋਗੇਸ਼ ਵਰਮਾ 'ਤੇ ਸ਼ਰੇਆਮ ਥੱਪੜ ਜੜ੍ਹ ਦਿੱਤੇ। ਇਸ ਤੋਂ ਬਾਅਦ ਹੋਰ ਵਕੀਲਾਂ ਨੇ ਵੀ ਵਿਧਾਇਕ ਨੂੰ ਘੇਰ ਲਿਆ ਅਤੇ ਕੁੱਟਮਾਰ ਕੀਤੀ। ਲੜਾਈ ਦੌਰਾਨ ਜਦੋਂ ਵਿਧਾਇਕ ਤੇ ਉਨ੍ਹਾਂ ਦੇ ਸਾਥੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲ ਭੱਜੇ ਤਾਂ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ। ਬੜੀ ਮੁਸ਼ਕਲ ਨਾਲ ਪੁਲਸ ਨੇ ਦਖਲ ਦੇ ਕੇ ਦੋਵਾਂ ਧਿਰਾਂ ਨੂੰ ਵੱਖ ਕੀਤਾ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਅਤੇ ਸ਼ਹਿਰ ਦੇ ਅਰਬਨ ਕੋਆਪਰੇਟਿਵ ਬੈਂਕ ਦੇ ਸਾਹਮਣੇ ਭਾਰੀ ਹੰਗਾਮਾ ਹੋ ਗਿਆ।
ਭਾਜਪਾ ਦੀ ਹਾਰ ਲਈ ਜਾਟਾਂ ਨੇ ਕਾਂਗਰਸ ਨੂੰ ਦਿੱਤੀ ਵੋਟ, ਬਸਪਾ ਛੱਡੀ: ਮਾਇਆਵਤੀ
NEXT STORY