ਲਖੀਮਪੁਰ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਭਾਜਪਾ ਵਿਧਾਇਕ ਯੋਗੇਸ਼ ਸ਼ਰਮਾ ਨੂੰ ਗੋਲੀ ਮਾਰ ਦਿੱਤੀ ਗਈ ਪਰ ਗੋਲੀ ਉਨ੍ਹਾਂ ਦੇ ਪੈਰ 'ਚ ਲੱਗਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਜ਼ਿਲੇ ਦੇ ਐੱਸ. ਪੀ. ਪੂਨਮ ਨੇ ਦੱਸਿਆ ਕਿ ਹਾਦਸੇ ਉਸ ਸਮੇਂ ਵਾਪਰਿਆਂ ਜਦੋਂ ਭਾਜਪਾ ਵਿਧਾਇਕ ਹੋਲੀ ਦੇ ਤਿਉਹਾਰ ਮੌਕੇ ਕੁਝ ਲੋਕਾਂ ਨਾਲ ਮੀਟਿੰਗ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ 'ਤੇ ਗੋਲੀ ਚੱਲੀ, ਜੋ ਕਿ ਉਨ੍ਹਾਂ ਦੇ ਪੈਰ 'ਚ ਲੱਗੀ । ਉਨ੍ਹਾਂ ਨੂੰ ਤਰੁੰਤ ਹਸਪਤਾਲ ਲਿਜਾਇਆ ਗਿਆ ਅਤੇ ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮੌਕੇ 'ਤੇ ਪੁਲਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ।
ਦੇਸ਼ ਭਰ 'ਚ ਅਜਬ-ਗਜ਼ਬ ਤਰੀਕਿਆਂ ਨਾਲ ਮਨਾਈ ਗਈ ਹੋਲੀ
NEXT STORY