ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਬਹੁਜਨ ਸਮਾਜ ਪਾਰਟੀ ਦੇ ਮੈਂਬਰ ਦਾਨਿਸ਼ ਅਲੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਲਈ ਭਾਜਪਾ ਦੇ ਸੰਸਦ ਰਮੇਸ਼ ਬਿਧੂੜੀ ਨੂੰ 7 ਦਸੰਬਰ ਨੂੰ ਤਲਬ ਕੀਤਾ ਹੈ। ਕਮੇਟੀ ਨੇ ਦਾਨਿਸ਼ ਅਲੀ ਨੂੰ ਵੀ ਉਸ ਦਿਨ ਜ਼ੁਬਾਨੀ ਗਵਾਹੀ ਦੇਣ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਬਿਧੂੜੀ ਆਪਣੀ ਅਸਮਰੱਥਾ ਜ਼ਾਹਰ ਕਰਦਿਆਂ ਇੱਕ ਵਾਰ ਵੀ ਕਮੇਟੀ ਅੱਗੇ ਪੇਸ਼ ਨਹੀਂ ਹੋਏ ਸਨ।
ਇਹ ਵੀ ਪੜ੍ਹੋ : 2 ਸਿੱਖ ਉਮੀਦਵਾਰਾਂ ਨੂੰ ਜੱਜ ਨਾ ਬਣਾਉਣ ’ਤੇ ਨਾਰਾਜ਼ ਸੁਪਰੀਮ ਕੋਰਟ, ਕੇਂਦਰ ਸਰਕਾਰ ਨੂੰ ਪਾਈ ਝਾੜ
21 ਸਤੰਬਰ ਨੂੰ ਲੋਕ ਸਭਾ ’ਚ ‘ਚੰਦਰਯਾਨ-3 ਦੀ ਸਫਲਤਾ ਅਤੇ ਪੁਲਾੜ ਖੇਤਰ ’ਚ ਭਾਰਤ ਦੀਆਂ ਪ੍ਰਾਪਤੀਆਂ’ ਵਿਸ਼ੇ ’ਤੇ ਚਰਚਾ ਦੌਰਾਨ ਬਿਧੂੜੀ ਨੇ ਅਲੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਇਸ ਤੋਂ ਬਾਅਦ ਦਾਨਿਸ਼ ਅਲੀ ਦੇ ਨਾਲ ਹੀ ਵਿਰੋਧੀ ਧਿਰ ਦੇ ਕਈ ਹੋਰ ਮੈਂਬਰਾਂ ਨੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਬਿਧੂੜੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਕਸ਼ਮੀਰ 'ਚ ਅੱਤਵਾਦੀ ਸੰਬੰਧਾਂ ਦੇ ਦੋਸ਼ 'ਚ ਡਾਕਟਰ, ਪੁਲਸ ਮੁਲਾਜ਼ਮ ਸਮੇਤ ਚਾਰ ਕਰਮਚਾਰੀ ਬਰਖ਼ਾਸਤ
NEXT STORY