ਹਰਿਆਣਾ (ਧਰਣੀ) : ਹਰਿਆਣਾ ਦੀ ਸਿਆਸਤ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅੰਬਾਲਾ ਜ਼ਿਲ੍ਹੇ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦਿਹਾਂਤ ਹੋ ਗਿਆ ਹੈ। ਕਟਾਰੀਆ ਨੇ ਬੀਤੀ ਰਾਤ ਪੀ. ਜੀ. ਆਈ. 'ਚ ਆਖ਼ਰੀ ਸਾਹ ਲਏ। ਉਹ ਪਿਛਲੇ ਕਈ ਦਿਨਾਂ ਤੋਂ ਪੀ. ਜੀ. ਆਈ. 'ਚ ਦਾਖ਼ਲ ਸਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਸਮੇਤ ਦਿੱਗਜ਼ ਆਗੂਆਂ ਨੇ ਮੁਲਾਕਾਤ ਕਰਕੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਸੀ।
ਇਹ ਵੀ ਪੜ੍ਹੋ : 13 ਸਾਲਾ ਸਕੂਲੀ ਬੱਚੇ ਨੂੰ ਦੂਰ ਤੱਕ ਘੜੀਸਦਾ ਲੈ ਗਿਆ ਟਿੱਪਰ, ਮਿੰਟਾਂ 'ਚ ਪੈ ਗਿਆ ਚੀਕ-ਚਿਹਾੜਾ (ਵੀਡੀਓ)
ਰਤਨ ਲਾਲ ਕਟਾਰੀਆ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪੀ. ਜੀ. ਆਈ. ਤੋਂ ਪੰਚਕੂਲਾ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਜਾਇਆ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਪੰਚਕੂਲਾ ਐੱਮ. ਡੀ. ਸੀ. ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ।
ਇਹ ਵੀ ਪੜ੍ਹੋ : ਬਾਹਰਲੇ ਮੁਲਕਾਂ 'ਚ ਸੈੱਟ ਹੋਣ ਲਈ ਪੰਜਾਬ ਪੁਲਸ ਦੇ ਮੁਲਾਜ਼ਮ ਅਪਣਾ ਰਹੇ ਇਹ ਤਰੀਕਾ
ਦੁਪਹਿਰ ਨੂੰ ਮਨੀਮਾਜਰਾ ਸਥਿਤ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਰਿਹਾਇਸ਼ 'ਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਪੁੱਜੇ ਹਨ, ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਥੋੜ੍ਹੀ ਦੇਰ 'ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਪੁੱਜਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
WMO ਵਿਗਿਆਨੀਆਂ ਨੇ ਜਾਰੀ ਕੀਤੀ ਚਿਤਾਵਨੀ, ਅਗਲੇ 5 ਸਾਲਾਂ ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
NEXT STORY