ਕੋਲਕਾਤਾ- ਲੋਕ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਉਮੀਦਵਾਰ ਵੀ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵਿਚ ਜੁੱਟੇ ਹੋਏ ਹਨ। ਇਸ ਦਰਮਿਆਨ ਪੱਛਮੀ ਬੰਗਾਲ ਦੀ ਮਾਲਦਾ ਉੱਤਰੀ ਲੋਕ ਸਭਾ ਸੀਟ ਤੋਂ ਇਕ ਮਾਮਲੇ ਨੇ ਤੂਲ ਫੜ ਲਿਆ ਹੈ। ਇੱਥੇ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਖਗੇਨ ਮੁਰਮੂ ਇਕ ਨਵੇਂ ਵਿਵਾਦ ’ਚ ਫਸ ਗਏ ਹਨ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦਾ ਇਕ ‘ਕੁੜੀ’ ਨੂੰ ਚੁੰਮਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਹਲਕੇ ’ਚ ਵਿਵਾਦ ਵਧ ਗਿਆ ਹੈ।
ਇਹ ਵੀ ਪੜ੍ਹੋ- CM ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ, ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
ਸੂਬੇ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਉਸ ਵੀਡੀਓ ਫੁਟੇਜ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕਰ ਕੇ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਵਿਵਾਦ ਵਧਣ ਮਗਰੋਂ ਭਾਜਪਾ ਉਮੀਦਵਾਰ ਮੁਰਮੂ ਨੇ ਕਿਹਾ ਕਿ ਇਹ ਤਸਵੀਰ ਤ੍ਰਿਣਮੂਲ ਪਾਰਟੀ ਦੇ ਕਿਸੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਸੀ, ਜਿਸ ਨੂੰ ਐਡਿਟ ਕੀਤਾ ਗਿਆ। ਜਿਸ ਕੁੜੀ ਨੂੰ ਚੁੰਮਿਆ ਜਾ ਰਿਹਾ ਹੈ ਉਹ ਸਾਡੇ ਪਰਿਵਾਰ ਦੀ ਬੱਚੀ ਹੈ। ਉਹ ਸਾਡੇ ਇਕ ਵਰਕਰ ਦੀ ਧੀ ਹੈ, ਜੋ ਬੈਂਗਲੁਰੂ ’ਚ ਨਰਸਿੰਗ ਦੀ ਪੜ੍ਹਾਈ ਕਰ ਰਹੀ ਹੈ। ਉਸ ਦੇ ਪ੍ਰੀਖਿਆ ’ਚ ਚੰਗੇ ਨਤੀਜੇ ਆਏ ਹਨ, ਇਸ ਲਈ ਮੈਂ ਉਸ ਨੂੰ ਪਿਆਰ ਕੀਤਾ।
ਇਹ ਵੀ ਪੜ੍ਹੋ- ਪਤਨੀ ਦੀ ਮੌਤ ਮਗਰੋਂ ਪਤੀ ਨੇ ਗੁਆਇਆ ਦਿਮਾਗੀ ਸੰਤੁਲਨ, ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਮਾਰੀ ਛਾਲ
ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋਣ ਮਗਰੋਂ ਕੁੜੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਜਿਸ ਸਮੇਂ ਘਟਨਾ ਵਾਪਰੀ, ਉਸ ਦੇ ਮਾਤਾ-ਪਿਤਾ ਵੀ ਉੱਥੇ ਮੌਜੂਦ ਸਨ। ਉਸ ਨੇ ਕਿਹਾ ਕਿ ਖਗੇਨ ਬਾਬੂ ਸਾਡੇ ਰਿਸ਼ਤੇਦਾਰ ਹਨ। ਉਹ ਮੈਨੂੰ ਬਚਪਨ ਤੋਂ ਵੇਖਦੇ ਆ ਰਹੇ ਹਨ ਅਤੇ ਧੀ ਵਾਂਗ ਪਿਆਰ ਕਰਦੇ ਹਨ। ਕੁੜੀ ਨੇ ਇਹ ਵੀ ਕਿਹਾ ਕਿ ਜੋ ਲੋਕ ਅਜਿਹੀਆਂ ਘਟਨਾਵਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਹਨ, ਉਹ ਗੰਦੀ ਮਾਨਸਿਕਤਾ ਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਜ਼ਾ ਜੰਗ ਹੁਣ ਵੀ ਲਾ ਰਹੀ ਕਰੂਡ ’ਚ ਅੱਗ, ਚੋਣਾਂ ਤੋਂ ਬਾਅਦ ਮਹਿੰਗਾ ਹੋਣ ਵਾਲਾ ਹੈ ਪੈਟਰੋਲ-ਡੀਜ਼ਲ!
NEXT STORY