ਨਵੀਂ ਦਿੱਲੀ/ਪਾਕਿਸਤਾਨ : ਲਾਹੌਰ 'ਚ ਭਾਰੀ ਮੀਂਹ ਕਾਰਨ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਦੀ ਇਕ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਬਾਰੇ ਟਵੀਟ ਕਰਦਿਆਂ ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਕਿਹਾ ਹੈ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਕਦੇ ਕੰਕਰ-ਪੱਥਰ 'ਤੇ ਬੈਠੇ ਸਨ, ਉੱਥੇ ਗੁਰਦੁਆਰਾ ਰੋੜੀ ਸਾਹਿਬ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਇਹ ਕੰਕਰ-ਪੱਥਰ 'ਚ ਤਬਦੀਲ ਹੋ ਗਿਆ ਹੈ।
ਇਹ ਵੀ ਪੜ੍ਹੋ : ਮਨਾਲੀ 'ਚ ਬੱਸ ਸਣੇ ਡੁੱਬਿਆ PRTC ਦਾ ਡਰਾਈਵਰ, ਪਤਨੀ ਦਾ ਵਿਰਲਾਪ ਦੇਖ ਹਰ ਅੱਖ ਹੋਈ ਨਮ (ਵੀਡੀਓ)
ਉਨ੍ਹਾਂ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਸ ਦੇ ਲਈ ਪੰਨੂ ਵਰਗੇ ਕਿਸੇ ਵੀ ਕੱਟੜਪੰਥੀ ਨੇ ਪਾਕਿਸਤਾਨ ਸਰਕਾਰ ਦੇ ਖ਼ਿਲਾਫ਼ ਇੱਕ ਵੀ ਸ਼ਬਦ ਨਹੀਂ ਬੋਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੀ ਐੱਸ. ਜੀ. ਪੀ. ਸੀ. ਨੇ ਵੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਇਹ ਵੀ ਪੜ੍ਹੋ : ਹੜ੍ਹਾਂ ਦੀ ਮਾਰ ਹੇਠ ਆਉਣ ਮਗਰੋਂ ਮੁੜ ਚੱਲਿਆ ਰਾਜਪੁਰਾ ਥਰਮਲ ਪਲਾਂਟ ਦਾ ਯੂਨਿਟ
ਲਾਹੌਰ 'ਚ ਸਥਿਤ ਹੈ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ
ਭਾਰੀ ਮੀਂਹ ਕਾਰਨ ਲਾਹੌਰ ਦੇ ਨਜ਼ਦੀਕੀ ਪਿੰਡ ਜਾਹਮਣ ਸਥਿਤ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਦੀ ਇਕ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ। ਦੋਸ਼ ਹੈ ਕਿ ਦੇਸ਼ ਦੀ ਵੰਡ ਤੋਂ ਬਾਅਦ ਤੋਂ ਹੀ ਇਸ ਗੁਰੂ ਘਰ ਵੱਲ ਸਰਕਾਰ ਨੇ ਕਦੇ ਕੋਈ ਧਿਆਨ ਨਹੀਂ ਦਿੱਤਾ। ਹੁਣ ਇਸ ਗੁਰਦੁਆਰਾ ਸਾਹਿਬ ਦੀ ਸਿਰਫ਼ ਇੱਕ ਕੰਧ ਖੜ੍ਹੀ ਰਹਿ ਗਈ ਹੈ। ਇਹ ਗੁਰਦੁਆਰਾ ਸਾਹਿਬ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਨਾਲ ਇੱਥੇ ਆਪਣੇ ਚਰਨ ਪਾਏ ਸਨ। ਪਿੰਡ ਜਾਹਮਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਨਕੇ ਪਿੰਡ ਡੇਰਾ ਚਾਹਲ ਦੇ ਨੇੜੇ ਸਥਿਤ ਹੈ ਤੇ ਗੁਰੂ ਜੀ ਇਸ ਪਿੰਡ 'ਚ ਵੀ ਅਕਸਰ ਆਉਂਦੇ-ਜਾਂਦੇ ਰਹਿੰਦੇ ਸਨ ਕਿਉਂਕਿ ਇਹ ਉਨ੍ਹਾਂ ਦੇ ਨਾਨਕੇ ਪਿੰਡ ਦੇ ਰਾਹ 'ਚ ਪੈਂਦਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਰਾਂਸ 'ਚ ਇਹ ਵੱਕਾਰੀ ਸਨਮਾਨ ਹਾਸਲ ਕਰਨ ਵਾਲੇ PM ਮੋਦੀ ਬਣੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ
NEXT STORY