ਨਵੀਂ ਦਿੱਲੀ (ਏਜੰਸੀਆਂ)- ਭਾਰਤੀ ਜਨਤਾ ਪਾਰਟੀ ਦੇ ਨਵੇਂ ਰਾਸ਼ਟਰੀ ਪ੍ਰਧਾਨ ਲਈ ਚੋਣ ਪ੍ਰਕਿਰਿਆ ਸੋਮਵਾਰ ਪੂਰੀ ਹੋ ਗਈ। ਨਿਤਿਨ ਨਬੀਨ ਨੂੰ ਬਿਨਾਂ ਮੁਕਾਬਲਾ ਪ੍ਰਧਾਨ ਚੁਣ ਲਿਆ ਗਿਆ। ਭਾਜਪਾ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ‘ਸੰਗਠਨ ਪੁਰਬ’ ਅਧੀਨ ਰਾਸ਼ਟਰੀ ਪ੍ਰਧਾਨ ਦੀ ਨਾਮਜ਼ਦਗੀ ਲਈ ਸੰਵਿਧਾਨਕ ਤੇ ਪਾਰਦਰਸ਼ੀ ਪ੍ਰਕਿਰਿਆ ਪੂਰੀ ਹੋ ਗਈ ਹੈ। 36 ’ਚੋਂ 30 ਸੂਬਿਆਂ ’ਚ ਸੰਗਠਨਾਤਮਕ ਚੋਣਾਂ ਪਿੱਛੋਂ ਨਾਮਜ਼ਦਗੀ, ਜਾਂਚ ਤੇ ਵਾਪਸੀ ਦੀ ਪ੍ਰਕਿਰਿਆ ਸਥਾਪਤ ਪ੍ਰਕਿਰਿਆਵਾਂ ਅਨੁਸਾਰ ਪੂਰੀ ਕੀਤੀ ਗਈ।
ਇਹ ਵੀ ਪੜ੍ਹੋ : ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਖ਼ਤਮ! ਇਸ ਸੂਬੇ 'ਚ ਹੁਣ ਚੱਲਦੀਆਂ ਗੱਡੀਆਂ ਦਾ ਕੱਟਿਆ ਜਾਵੇਗਾ ਟੈਕਸ
ਨਿਤਿਨ ਨਬੀਨ ਅੱਜ 45 ਦੀ ਉਮਰ ’ਚ ਸਭ ਤੋਂ ਵਡੀ ਪਾਰਟੀ ਦੀ ਕਮਾਨ ਸੰਭਾਲਣਗੇ। ਭਾਜਪਾ ਸੰਗਠਨ ਪੁਰਬ ਦੇ ਰਾਸ਼ਟਰੀ ਚੋਣ ਅਧਿਕਾਰੀ ਡਾ. ਕੇ. ਲਕਸ਼ਮਣ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਜਾਂਚ ਤੋਂ ਬਾਅਦ ਸਾਰੇ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮੈਟ ਅਨੁਸਾਰ ਜਾਇਜ਼ ਪਾਏ ਗਏ। ਨਾਮਜ਼ਦਗੀ ਵਾਪਸੀ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਪਰਵ ਦੇ ਰਾਸ਼ਟਰੀ ਚੋਣ ਅਧਿਕਾਰੀ ਵਜੋਂ ਇਹ ਐਲਾਨ ਕਰਦਾ ਹਾਂ ਕਿ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਹੁਦੇ ਲਈ ਸਿਰਫ ਇਕ ਹੀ ਨਾਂ, ਭਾਵ ਨਿਤਿਨ ਨਬੀਨ ਦਾ ਨਾਂ ਪ੍ਰਸਤਾਵਿਤ ਹੋਇਆ ਹੈ। ਇਸ ਤੋਂ ਬਾਅਦ ਇਹ ਤੈਅ ਹੋ ਗਿਆ ਹੈ ਕਿ ਨਿਤਿਨ ਨਬੀਨ ਹੀ ਭਾਜਪਾ ਦੇ ਨਿਰਵਿਰੋਧ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੇ ਭਾਜਪਾ ਦੇ 12ਵੇਂ ਰਾਸ਼ਟਰੀ ਪ੍ਰਧਾਨ ਚੁਣੇ ਜਾਣ ਦਾ ਰਸਮੀ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਰੱਖਿਆ ਮੰਤਰੀ ਤੇ ਗ੍ਰਹਿ ਮੰਤਰੀ ਸ਼ਾਹ ਸਮੇਤ ਕਈ ਦਿੱਗਜਾਂ ਨੇ ਕੀਤਾ ਨਬੀਨ ਦੀ ਨਾਮਜ਼ਦਗੀ ਦਾ ਸਮਰਥਨ
ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਪਣਾ ਸਮਰਥਨ ਪੱਤਰ ਸੌਂਪਿਆ। ਰਿਪੋਰਟਾਂ ਮੁਤਾਬਕ ਨਬੀਨ ਦੀ ਨਾਮਜ਼ਦਗੀ ਦਾ ਸਮਰਥਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਕੀਤਾ ਹੈ। ਭਾਜਪਾ ਪ੍ਰਧਾਨ ਜੇ. ਪੀ. ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਤੋਂ ਇਲਾਵਾ ਧਰਮਿੰਦਰ ਪ੍ਰਧਾਨ, ਭੁਪਿੰਦਰ ਯਾਦਵ ਅਤੇ ਕਿਰੇਨ ਰਿਜਿਜੂ ਵਰਗੇ ਸੀਨੀਅਰ ਪਾਰਟੀ ਨੇਤਾ ਵੀ ਨਬੀਨ ਦੀ ਨਾਮਜ਼ਦਗੀ ਦੇ ਸਮੇਂ ਮੌਜੂਦ ਰਹੇ।
ਇਹ ਵੀ ਪੜ੍ਹੋ : 16, 17, 18, 19, 20 ਜਨਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹੋਰ ਪਵੇਗੀ ਹੱਢ ਚੀਰਵੀਂ ਠੰਡ
45 ਸਾਲਾ ਨਬੀਨ ਨੂੰ ਮੋਦੀ-ਸ਼ਾਹ ਦਾ ਭਰੋਸਾ ਵੀ ਹਾਸਲ
ਪਾਰਟੀ ਸੂਤਰਾਂ ਅਨੁਸਾਰ ਨਬੀਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪਾਰਟੀ ਲੀਡਰਸ਼ਿਪ ਦਾ ਸਮਰਥਨ ਹਾਸਲ ਹੈ। ਦੱਸ ਦੇਈਏ ਕਿ ਬਿਹਾਰ ਤੋਂ 5 ਵਾਰ ਦੇ ਵਿਧਾਇਕ ਰਹੇ 45 ਸਾਲਾ ਨਬੀਨ ਨੂੰ ਦਸੰਬਰ, 2025 ’ਚ ਪਾਰਟੀ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
27 ਸਾਲ ਬਾਅਦ ਬਣ ਰਿਹਾ ਦੁਰਲੱਭ ਸੰਯੋਗ ! ਇਨ੍ਹਾਂ 5 ਰਾਸ਼ੀਆਂ ਵਾਲੇ ਲੋਕਾਂ 'ਤੇ ਹੋਵੇਗੀ ਸ਼ਨੀ ਦੇਵ ਦੀ ਕ੍ਰਿਪਾ, ਆਏਗਾ ਪੈਸਾ ਹੀ ਪੈਸਾ
NEXT STORY