ਨੈਸ਼ਨਲ ਡੈਸਕ: ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਨੇ ਕਰਨਾਟਕ ਵਿਧਾਨਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਮਨਜ਼ੂਰ ਕਰਦੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਉਹ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵੇਗੀ ਤੇ ਜਨਤਾ ਦੇ ਮੁੱਦਿਆਂ ਨੂੰ ਚੁਕਦੀ ਰਹੇਗੀ। ਉਨ੍ਹਾਂ ਇਕ ਟਵੀਟ ਵਿਚ ਕਿਹਾ, "ਭਾਜਪਾ ਕਰਨਾਟਕ ਦੇ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਮਨਜ਼ੂਰ ਕਰਦੀ ਹੈ। ਮੈਂ ਮਿਹਨਤੀ ਵਰਕਰਾਂ ਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਤੇ ਭਾਜਪਾ ਵਿਚ ਵਿਸ਼ਵਾਸ ਜਤਾਉਣ ਵਾਲੇ ਲੋਕਾਂ ਦਾ ਧੰਨਵਾਦ ਕਰਦਾ ਹਾਂ।"
ਇਹ ਖ਼ਬਰ ਵੀ ਪੜ੍ਹੋ - IPL 2023: ਮਹੱਤਵਪੂਰਨ ਮੁਕਾਬਲੇ 'ਚ ਪੰਜਾਬ ਦੀ ਦਿੱਲੀ 'ਤੇ ਸ਼ਾਨਦਾਰ ਜਿੱਤ, Play-off ਦੀਆਂ ਉਮੀਦਾਂ ਰੱਖੀਆਂ ਕਾਇਮ
ਜਨਤਾ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਭਾਜਪਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਜਨਤਾ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਤੇ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨੂੰ ਸਰਗਰਮੀ ਨਾਲ ਨਿਭਾਉਂਦਿਆਂ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਕਰਨਾਟਕ ਵਿਚ ਭਾਜਪਾ ਦੇ ਖ਼ਿਲਾਫ਼ ਸੱਤਾ ਵਿਰੋਧੀ ਲਹਿਰ 'ਤੇ ਸਵਾਰ ਹੋ ਕੇ ਕਾਂਗਰਸ ਨੇ ਸ਼ਨੀਵਾਰ ਨੂੰ ਸਪਸ਼ਟ ਬਹੁਮਤ ਹਾਸਲ ਕਰ ਲਿਆ। ਕਾਂਗਰਸ 224 ਮੈਂਬਰੀ ਵਿਧਾਨਸਭਾ ਵਿਚ 136 ਸੀਟਾਂ 'ਤੇ ਜਿੱਤ ਹਾਸਲ ਕਰ ਚੁੱਕੀ ਹੈ।
ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ, ਸਾਹਮਣੇ ਆਈਆਂ ਤਸਵੀਰਾਂ
NEXT STORY