ਪਟਨਾ (ਏਜੰਸੀ)- ਪਟਨਾ- ਬਿਹਾਰ ਦੀ ਸਿਆਸਤ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਇਹ ਫੈਸਲਾ ਉਨ੍ਹਾਂ ਦੇ ਰਾਜ ਸਭਾ ਲਈ ਚੁਣੇ ਜਾਣ ਤੋਂ ਦੋ ਹਫ਼ਤੇ ਬਾਅਦ ਲਿਆ ਗਿਆ ਹੈ। ਉਨ੍ਹਾਂ ਦਾ ਅਸਤੀਫਾ ਸੂਬਾ ਭਾਜਪਾ ਪ੍ਰਧਾਨ ਸੰਜੇ ਸਰਾਓਗੀ ਵੱਲੋਂ ਵਿਧਾਨ ਸਭਾ ਸਪੀਕਰ ਪ੍ਰੇਮ ਕੁਮਾਰ ਨੂੰ ਸੌਂਪਿਆ ਗਿਆ, ਜਿਸ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ। ਨਿਤਿਨ ਨਬੀਨ ਦੇ ਨਾਲ-ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸੋਮਵਾਰ ਨੂੰ ਰਾਜ ਵਿਧਾਨ ਪਰਿਸ਼ਦ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਿਤਿਨ ਨਬੀਨ ਅਤੇ ਜੇ.ਡੀ.(ਯੂ.) ਮੁਖੀ ਨਿਤੀਸ਼ ਕੁਮਾਰ ਦੋਵੇਂ ਹੀ 16 ਮਾਰਚ ਨੂੰ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ਲਈ ਚੁਣੇ ਗਏ ਸਨ।
ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਿਤਿਨ ਨਬੀਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਲਿਖਿਆ ਕਿ ਉਹ ਬਾਂਕੀਪੁਰ ਵਿਧਾਨ ਸਭਾ ਹਲਕੇ ਦੇ ਚੁਣੇ ਹੋਏ ਮੈਂਬਰ ਵਜੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪਿਛਲੇ 20 ਸਾਲਾਂ ਤੋਂ ਉਹ ਆਪਣੇ ਪਿਤਾ ਮਰਹੂਮ ਨਵੀਨ ਕਿਸ਼ੋਰ ਪ੍ਰਸਾਦ ਸਿਨਹਾ ਦੁਆਰਾ ਸਿਰਜੇ ਗਏ ਇਸ ਖੇਤਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਸਦਕਾ ਹੀ ਉਨ੍ਹਾਂ ਨੂੰ ਲਗਾਤਾਰ ਪੰਜ ਵਾਰ ਵਿਧਾਇਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ ਪਹੁੰਚਿਆ ਮਾਂ ਦੇ ਦਰਬਾਰ
NEXT STORY