ਮੁੰਬਈ : ਮਹਾਰਾਸ਼ਟਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਉਪ-ਮੁੱਖ ਮੰਤਰੀ, ਐੱਨ.ਡੀ.ਏ. (NDA) ਦੇ ਸੀਨੀਅਰ ਨੇਤਾ ਅਤੇ ਐੱਨ.ਸੀ.ਪੀ. (NCP) ਮੁਖੀ ਅਜੀਤ ਪਵਾਰ ਦਾ ਬੁੱਧਵਾਰ ਨੂੰ ਇੱਕ ਭਿਆਨਕ ਜਹਾਜ਼ ਹਾਦਸੇ ਵਿੱਚ ਦਿਹਾਂਤ ਹੋ ਗਿਆ ਹੈ। ਇਹ ਹਾਦਸਾ ਬਾਰਾਮਤੀ ਵਿੱਚ ਵਾਪਰਿਆ, ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਪ੍ਰਗਟਾਇਆ ਦੁੱਖ
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਅਜੀਤ ਪਵਾਰ ਦੇ ਅਚਾਨਕ ਹੋਏ ਦਿਹਾਂਤ 'ਤੇ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਬਾਰਾਮਤੀ ਵਿੱਚ ਹੋਏ ਇਸ ਭਿਆਨਕ ਜਹਾਜ਼ ਹਾਦਸੇ ਵਿੱਚ ਅਜੀਤ ਪਵਾਰ ਜੀ ਦੇ ਅਕਾਲ ਚਲਾਣੇ ਦੀ ਸੂਚਨਾ ਅਤਿਅੰਤ ਦੁਖਦਾਈ ਹੈ।
ਲੋਕ ਹਿੱਤਾਂ ਲਈ ਹਮੇਸ਼ਾ ਰਹੇ ਸਰਗਰਮ
ਨਿਤਿਨ ਨਵੀਨ ਨੇ ਅਜੀਤ ਪਵਾਰ ਦੀ ਸ਼ਖ਼ਸੀਅਤ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਦਹਾਕਿਆਂ ਤੱਕ ਜਨਤਕ ਜੀਵਨ ਵਿੱਚ ਸਰਗਰਮ ਰਹੇ। ਉਨ੍ਹਾਂ ਨੇ ਹਮੇਸ਼ਾ ਮਹਾਰਾਸ਼ਟਰ ਦੇ ਵਿਕਾਸ ਅਤੇ ਲੋਕ ਹਿੱਤਾਂ ਨੂੰ ਤਰਜੀਹ ਦਿੱਤੀ ਅਤੇ ਉਹ ਇੱਕ ਅਜਿਹੇ ਨੇਤਾ ਸਨ ਜੋ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਦਾ ਜਾਣਾ ਮਹਾਰਾਸ਼ਟਰ ਦੀ ਰਾਜਨੀਤੀ ਲਈ ਇੱਕ ਵੱਡਾ ਘਾਟਾ ਹੈ।
ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
ਭਾਜਪਾ ਪ੍ਰਧਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੂੰ ਇਹ ਅਸਹਿ ਦੁੱਖ ਸਹਿਣ ਦੀ ਸ਼ਕਤੀ ਦੇਣ। ਉਨ੍ਹਾਂ ਕਿਹਾ ਕਿ ਸੋਗ ਦੀ ਇਸ ਘੜੀ ਵਿੱਚ ਪੂਰੀ ਭਾਜਪਾ ਅਤੇ ਐੱਨ.ਡੀ.ਏ. ਪਵਾਰ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਭਾਰਤ ਤੇ EU ਵਿਚਾਲੇ ਇਤਿਹਾਸਕ ਵਪਾਰਕ ਸਮਝੌਤਾ, ਅੰਤਰਰਾਸ਼ਟਰੀ ਮੀਡੀਆ 'ਚ ਛਾਇਆ 'ਮੋਦੀ ਮੈਜਿਕ'
NEXT STORY