ਮੁੰਬਈ, (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਰਾਹੁਲ ਨਾਰਵੇਕਰ ਨੇ ਐਤਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਅਹੁਦੇ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ। ਪਿਛਲੀ ਵਿਧਾਨ ਸਭਾ ’ਚ ਸਪੀਕਰ ਰਹੇ ਨਾਰਵੇਕਰ ਦੇ ਨਾਲ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਦੋਵੇਂ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਵੀ ਮੌਜੂਦ ਸਨ।
ਕੋਲਾਬਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਨਾਰਵੇਕਰ ਦਾ ਬਿਨਾਂ ਮੁਕਾਬਲਾ ਚੁਣਿਆ ਜਾਣਾ ਤੈਅ ਹੈ, ਕਿਉਂਕਿ ਸੋਮਵਾਰ ਨੂੰ ਹੋਣ ਵਾਲੀ ਚੋਣ ਲਈ ਕਿਸੇ ਹੋਰ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕੀਤੀ ਹੈ।
ਓਧਰ ਮਹਾ ਵਿਕਾਸ ਆਘਾੜੀ (ਐੱਮ. ਵੀ. ਏ.) ਦੇ ਨੇਤਾਵਾਂ ਨੇ ਐਤਵਾਰ ਨੂੰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕਰ ਕੇ ਵਿਰੋਧੀ ਗੱਠਜੋੜ ’ਚ ਸ਼ਾਮਲ ਕਿਸੇ ਇਕ ਪਾਰਟੀ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਦਾ ਅਹੁਦਾ ਦੇਣ ਦੀ ਮੰਗ ਕੀਤੀ। ਨੇਤਾਵਾਂ ਨੇ ਫੜਨਵੀਸ ਨੂੰ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਸਪੀਕਰ ਦੀ ਚੋਣ ’ਚ ਕੋਈ ਉਮੀਦਵਾਰ ਖੜ੍ਹਾ ਨਹੀਂ ਕਰੇਗੀ ਪਰ ਉਹ ਚਾਹੁੰਦੀ ਹੈ ਕਿ ਸੱਤਾ ਧਿਰ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਉਸ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਦਾ ਅਹੁਦਾ ਦੇਵੇ।
ਮਹਾ ਵਿਕਾਸ ਆਘਾੜੀ ’ਚ ਸ਼ਿਵ ਸੈਨਾ-ਊਧਵ ਬਾਲਾਸਾਹਿਬ ਠਾਕਰੇ (ਯੂ. ਬੀ. ਟੀ.), ਕਾਂਗਰਸ ਅਤੇ ਸ਼ਰਦ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ-ਸ਼ਰਦਚੰਦਰ ਪਵਾਰ ਸ਼ਾਮਲ ਹੈ।
ਓਧਰ ਮਹਾਰਾਸ਼ਟਰ ’ਚ ਵਿਰੋਧੀ ਮਹਾ ਵਿਕਾਸ ਆਘਾੜੀ (ਐੱਮ. ਵੀ. ਏ.) ਦੇ ਮੈਂਬਰਾਂ ਸਮੇਤ 105 ਵਿਧਾਇਕਾਂ ਨੇ ਐਤਵਾਰ ਨੂੰ ਨਵੀਂ ਬਣੀ ਵਿਧਾਨ ਸਭਾ ’ਚ ਵਿਧਾਇਕ ਵਜੋਂ ਸਹੁੰ ਚੁੱਕੀ। ਵਿਧਾਇਕਾਂ ਨੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਹੁੰ ਚੁੱਕੀ। ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੇ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਈ. ਵੀ. ਐੱਮ. ਦੀ ਦੁਰਵਰਤੋਂ ਦਾ ਦੋਸ਼ ਲਾਉਂਦਿਆਂ ਵਿਧਾਨ ਸਭਾ ਦੇ ਤਿੰਨ ਦਿਨਾ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸ਼ਨੀਵਾਰ ਨੂੰ ਸਹੁੰ ਚੁੱਕ ਸਮਾਰੋਹ ਦਾ ਬਾਈਕਾਟ ਕੀਤਾ ਸੀ।
'ਮਹਾਯੁਤੀ ਨੂੰ ਉਨ੍ਹਾਂ ਦੀ ਲੋੜ ਨਹੀਂ', ਰਾਮਦਾਸ ਅਠਵਲੇ ਨੇ ਰਾਜ ਠਾਕਰੇ ਨੂੰ ਲੈ ਕੇ ਆਖ'ਤੀ ਵੱਡੀ ਗੱਲ
NEXT STORY