ਸ਼੍ਰੀਨਗਰ- ਭਾਜਪਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਸੋਮਵਾਰ ਦੁਪਹਿਰ ਉਮੀਦਵਾਰਾਂ ਦੀ ਸੋਧ ਲਿਸਟ ਜਾਰੀ ਕਰ ਦਿੱਤੀ ਹੈ। ਪਹਿਲੇ ਪੜਾਅ ਦੇ ਅਧੀਨ ਇਸ ਲਿਸਟ 'ਚ 15 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਭਾਜਪਾ ਨੇ ਜੰਮੂ ਕਸ਼ਮੀਰ ਚੋਣਾਂ ਲਈ 44 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਸੀ ਪਰ ਬਾਅਦ 'ਚ ਇਸ ਲਿਸਟ ਨੂੰ ਵਾਪਸ ਲੈ ਲਿਆ। ਹੁਣ ਇਸ ਨੂੰ ਨਵੇਂ ਸਿਰੇ ਨਾਲ ਜਾਰੀ ਕੀਤਾ ਗਿਆ ਹੈ ਪਰ ਪਹਿਲੇ ਪੜਾਅ ਲਈ 15 ਉਮੀਦਵਾਰਾਂ ਦੇ ਨਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਕਈ ਸੀਨੀਅਰ ਨੇਤਾ ਪਹਿਲੀ ਲਿਸਟ 'ਚ ਆਪਣੇ ਨਾਂ ਨਾ ਹੋਣ ਕਾਰਨ ਨਾਖੁਸ਼ ਸਨ, ਜਿਸ ਕਾਰਨ ਭਾਜਪਾ ਨੂੰ ਨਵੇਂ ਸਿਰੇ ਤੋਂ ਲਿਸਟ ਜਾਰੀ ਕਰਨੀ ਪਈ।
ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਲਿਸਟ 'ਚ ਜੰਮੂ ਕਸ਼ਮੀਰ 'ਚ ਭਾਜਪਾ ਦੇ ਕਈ ਵੱਡੇ ਆਗੂਆਂ ਨੂੰ ਟਿਕਟ ਨਹੀਂ ਦਿੱਤੀ ਗਈ ਸੀ। ਇਸ 'ਚ ਸਾਬਕਾ ਉੱਪ ਮੁੱਖ ਮੰਤਰੀ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਨਿਰਮਲ ਸਿੰਘ ਵੀ ਸ਼ਾਮਲ ਸਨ। ਨਿਰਮਲ ਸਿੰਘ ਨੇ 2014 'ਚ ਬਿਲਾਵਰ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਉੱਥੇ ਹੀ ਸਾਬਕਾ ਉੱਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਵੀ ਟਿਕਟ ਨਹੀਂ ਮਿਲਿਆ ਸੀ। ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਤਵਾਰ ਨੂੰ ਨਵੀਂ ਦਿੱਲੀ 'ਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਹੋਈ ਸੀ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ ਸਨ। ਦੱਸ ਦੇਈਏ ਕਿ ਰਾਜ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਲਈ ਚੋਣ ਕਮਿਸ਼ਨ ਨੇ ਚੋਣ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ ਕਸ਼ਮੀਰ 'ਚ 18 ਸਤੰਬਰ 25 ਸਤੰਬਰ ਅਤੇ ਇਕਅਕਤੂਬਰ ਨੂੰ ਵੋਟਿੰਗ ਹੋਵੇਗੀ। ਵਿਧਾਨ ਸਭਾ ਚੋਣਾਂ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ। ਪਹਿਲੇ ਪੜਾਅ 'ਚ 24 ਸੀਟਾਂ, ਦੂਜੇ ਪੜਾਅ 'ਚ 26 ਸੀਟਾਂ ਅਤੇ ਤੀਜੇ ਪੜਾਅ 'ਚ 40 ਸੀਟਾਂ 'ਤੇ ਵੋਟਿੰਗ ਹੋਣੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਸੰਸਦ ਮੈਂਬਰ ਵਸੰਤ ਰਾਵ ਚੌਹਾਨ ਦਾ ਦਿਹਾਂਤ, ਹੈਦਰਾਬਾਦ ਦੇ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
NEXT STORY