ਨਵੀਂ ਦਿੱਲੀ—ਭਾਰਤੀ ਜਨਤਾ ਪਾਰਟੀ ਨੇ ਅਗਲੇ ਮਹੀਨੇ ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਸ਼ੁੱਕਰਵਾਰ ਨੂੰ ਆਪਣੇ 57 ਉਮੀਦਵਾਰਾਂ ਦੇ ਨਾਂ ਐਲਾਨ ਕਰ ਦਿੱਤੇ ਹਨ। ਦੱਸ ਦੇਈਏ ਕਿ ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਇਨ੍ਹਾਂ ਉਮੀਦਵਾਰਾਂ ਦੇ ਨਾਂ ਐਲਾਨ ਕੀਤੇ।

ਤਿਵਾੜੀ ਨੇ ਕਿਹਾ, ''ਬਾਕੀ ਉਮੀਦਵਾਰਾਂ ਦੇ ਨਾਂ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ। ਪਾਰਟੀ ਨੂੰ ਦਿੱਲੀ ਚੋਣਾਂ 'ਚ ਬੰਪਰ ਬਹੁਮਤ ਦੀ ਉਮੀਦ ਹੈ। ''

ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 'ਚ ਕੁੱਲ 70 ਸੀਟਾਂ ਹਨ, ਜਿਨ੍ਹਾਂ 'ਚ 13 ਉਮੀਦਵਾਰਾਂ ਦੇ ਨਾਂ ਦਾ ਐਲਾਨ ਅਜੇ ਬਾਕੀ ਹੈ।

ਇਹ ਵੀ ਦੱਸਿਆ ਜਾਂਦਾ ਹੈ ਕਿ ਦਿੱਲੀ 'ਚ 8 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 11 ਫਰਵਰੀ ਨੂੰ ਹੋਵੇਗੀ।

ਚੋਣ ਲੜਣ ਦੀਆਂ ਖਬਰਾਂ 'ਤੇ ਬੋਲੀ ਨਿਰਭਯਾ ਦੀ ਮਾਂ, ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ
NEXT STORY