ਨਵੀਂ ਦਿੱਲੀ — ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਅਰੁਣ ਜੇਤਲੀ, ਸਮ੍ਰਿਤੀ ਈਰਾਨੀ ਦੇ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸ਼ਿਵਰਾਜ ਸਿੰਘ ਚੌਹਾਨ ਆਦਿ ਸ਼ਾਮਲ ਹਨ।
ਹਿਮਾਚਲ ਪ੍ਰਦੇਸ਼ ਭਾਜਪਾ ਵਲੋਂ ਜਾਰੀ ਸੂਚੀ 'ਚ ਹਾਲਾਂਕਿ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਦਾ ਨਾਂ ਨਹੀਂ । ਭਾਜਪਾ ਦੇ ਸਟਾਰ ਪ੍ਰਚਾਰਕਾਂ 'ਚ ਕੁਲ 40 ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਵਰਣਨਯੋਗ ਹੈ ਕਿ ਸੂਬੇ 'ਚ ਇਕ ਹੀ ਪੜਾਅ 'ਚ 9 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 18 ਦਸੰਬਰ ਨੂੰ ਇਨ੍ਹਾਂ ਦੀ ਗਿਣਤੀ ਹੋਵੇਗੀ। ਭਾਜਪਾ ਨੇ ਕੁਝ ਦਿਨ ਪਹਿਲਾਂ ਸਾਰੀਆਂ 68 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਜਦੋਂ ਸੋਨੀਆ ਨੇ ਕਿਹਾ ਸੀ, 'ਪ੍ਰਣਬ ਮੁਖਰਜੀ ਦੇ ਨਾਜ਼-ਨਖਰਿਆਂ ਦੀ ਘਾਟ ਰੜਕੇਗੀ'
NEXT STORY