ਜੈਪੁਰ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਸ਼ਨੀਵਾਰ ਜਾਰੀ ਕੀਤੀ। ਇਸ ਸੂਚੀ 'ਚ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌੜ ਸਮੇਤ 83 ਉਮੀਦਵਾਰਾਂ ਦੇ ਨਾਮ ਹਨ। ਪਾਰਟੀ ਵਲੋਂ ਦਿੱਲੀ 'ਚ ਇਹ ਸੂਚੀ ਜਾਰੀ ਕੀਤੀ ਗਈ, ਜਿਸ 'ਚ ਰਾਜੇ ਨੂੰ ਝਾਲਰਾਪਾਟਨ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਰਾਠੌੜ ਨੂੰ ਤਾਰਾਨਗਰ ਤੋਂ ਅਤੇ ਪਾਰਟੀ ਦੀ ਪ੍ਰਦੇਸ਼ ਇਕਾਈ ਦੇ ਸਾਬਕਾ ਪ੍ਰਧਾਨ ਸਤੀਸ਼ ਪੂਨੀਆ ਨੂੰ ਆਮੇਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲੇ ਪਾਰਟੀ ਨੇ 41 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਪਾਰਟੀ ਨੇ ਕੁੱਲ 124 ਉਮੀਦਵਾਰਾਂ ਦੇ ਨਾਮ ਐਲਾਨ ਕਰ ਦਿੱਤੇ ਹਨ। ਰਾਜ 'ਚ ਕੁੱਲ 200 ਸੀਟਾਂ ਹਨ, ਜਿਨ੍ਹਾਂ ਲਈ 25 ਨਵੰਬਰ ਨੂੰ ਵੋਟਿੰਗ ਹੋਣੀ ਹੈ।
ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਰੇਲਵੇ ਨੇ ਚਲਾਈ ਸਪੈਸ਼ਲ ਟਰੇਨ
NEXT STORY