ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਦੋਸ਼ ਲਗਾਇਆ ਕਿ ਉਸ ਦਾ ਇਕਮਾਤਰ ਮਕਸਦ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਪਤੀ ਨੂੰ ਜੇਲ੍ਹ 'ਚ ਰੱਖਣਾ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ। ਉਨ੍ਹਾਂ 'ਤੇ ਕੁਝ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਲਈ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਬਣਾਉਣ ਨਾਲ ਸੰਬੰਧਤ ਸਾਜਿਸ਼ 'ਚ ਸਿੱਧੇ ਤੌਰ 'ਤੇ ਸ਼ਾਮਲ ਹੋਣ ਦਾ ਦੋਸ਼ ਹੈ।
ਇਕ ਸਥਾਨਕ ਅਦਾਲਤ ਨੇ ਸੋਮਵਾਰ ਨੂੰ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ। ਰਾਊਜ ਐਵੇਨਿਊ ਅਦਾਲਤ ਤੋਂ ਬਾਹਰ ਨਿਕਲਦੇ ਸਮੇਂ ਸੁਨੀਤਾ ਕੇਜਰੀਵਾਲ ਨੇ ਕਿਹਾ,''ਉਨ੍ਹਾਂ ਤੋਂ (ਅਰਵਿੰਦ ਕੇਜਰੀਵਾਲ ਤੋਂ) 11 ਦਿਨਾਂ ਤੱਕ ਪੁੱਛ-ਗਿੱਛ ਕੀਤੀ ਗਈ, ਪੁੱਛ-ਗਿੱਛ ਪੂਰੀ ਹੋ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਹੈ। ਉਨ੍ਹਾਂ ਨੂੰ ਜੇਲ੍ਹ 'ਚ ਕਿਉਂ ਰੱਖਿਆ ਗਿਆ ਹੈ?'' ਉਨ੍ਹਾਂ ਕਿਹਾ,''ਉਨ੍ਹਾਂ ਦਾ (ਭਾਜਪਾ) ਦਾ ਇਕ ਹੀ ਮਕਸਦ ਹੈ- ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ (ਅਰਵਿੰਦ ਕੇਜਰੀਵਾਲ) ਜੇਲ੍ਹ 'ਚ ਰੱਖਣਾ। ਦੇਸ਼ ਦੀ ਜਨਤਾ ਇਸ ਤਾਨਾਸ਼ਾਹੀ ਦਾ ਜਵਾਬ ਦੇਵੇਗੀ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਹਲੇਧਾਰ ਮੀਂਹ ਅਤੇ ਤੂਫ਼ਾਨ ਕਾਰਨ ਨਦੀ 'ਚ ਪਲਟੀ ਕਿਸ਼ਤੀ, ਬੱਚੇ ਦੀ ਮੌਤ, 2 ਲਾਪਤਾ
NEXT STORY