ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਇੱਥੇ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅਡਵਾਨੀ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਉਹ ਨਿਊਰੋਲਾਜੀ ਵਿਭਾਗ ਦੇ ਸੀਨੀਅਰ ਸਲਾਹਕਾਰ ਡਾ. ਵਿਨੀਤ ਸੂਰ ਦੀ ਦੇਖਰੇਖ 'ਚ ਹਨ। ਸਾਬਕਾ ਉੱਪ ਪ੍ਰਧਾਨ ਮੰਤਰੀ (96) ਨੂੰ ਕਰੀਬ 2 ਦਿਨ ਪਹਿਲੇ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਇਸ ਸਾਲ ਦੀ ਸ਼ੁਰੂਆਤ 'ਚ ਵੀ ਇਸੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅਡਵਾਨੀ ਨੂੰ ਅਜੇ ਹਸਪਤਾਲ 'ਚ ਕਿਉਂ ਦਾਖ਼ਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾੜੀ ਦਾ ਦੇਰ ਤੱਕ ਨਹਾਉਣ ਦਾ ਸ਼ੌਂਕ ਸਹੁਰੇ ਪਰਿਵਾਰ ਨੂੰ ਪਿਆ ਮਹਿੰਗਾ, ਪੂਰਾ ਮਾਮਲਾ ਜਾਣ ਹੋ ਜਾਓਗੇ ਹੈਰਾਨ
NEXT STORY