ਊਨਾ- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵੀਰੇਂਦਰ ਕੰਵਰ ਨੂੰ ਇਕ ਅਣਜਾਣ ਵਿਅਕਤੀ ਤੋਂ ਫਿਰੌਤੀ ਦੀ ਮੰਗ ਕਰਦੇ ਹੋਏ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼੍ਰੀ ਕੰਵਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਵਿਅਕਤੀ ਨੇ ਫੋਨ 'ਤੇ ਧਮਕੀ ਦਿੱਤੀ। ਉਸ ਨੇ ਖ਼ੁਦ ਨੂੰ ਉੱਤਰ ਪ੍ਰਦੇਸ਼ ਦੇ ਸ਼ਹਿਰ ਅਲੀਗੜ੍ਹ ਦਾ ਨਿਵਾਸੀ ਧਰਮੇਂਦਰ ਦੱਸਿਆ। ਫੋਨ ਕਰਨ ਵਾਲੇ ਨੇ 20 ਤੋਂ 25 ਲੱਖ ਰੁਪਏ ਦੀ ਫਿਰੌਤੀ ਮੰਗੀ ਅਤੇ ਰਕਮ ਨਾ ਦੇਣ 'ਤੇ ਉਨ੍ਹਾਂ ਨੂੰ ਅਗਵਾ ਕਰ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਤੋਂ ਪਰੇਸ਼ਾਨ ਸ਼੍ਰੀ ਕੰਵਰ ਨੇ ਤੁਰੰਤ ਊਨਾ ਦੇ ਪੁਲਸ ਸੁਪਰਡੈਂਟ ਰਾਕੇਸ਼ ਸਿੰਘ ਨੂੰ ਮਾਮਲੇ ਦੀ ਸੂਚਨਾ ਦਿੱਤੀ। ਸ਼ਿਕਾਇਤ ਤੋਂ ਬਾਅਦ ਊਨਾ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਲ ਰਿਕਾਰਡਿੰਗ, ਮੋਬਾਇਲ ਫੋਨ ਟਰੇਸਿੰਗ ਅਤੇ ਸਾਈਬਰ ਸਰਵਿਲਾਂਸ ਰਾਹੀਂ ਫੋਨ ਕਰਨ ਵਾਲੇ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਅਤੇ ਤਕਨੀਕੀ ਟੀਮ ਨੂੰ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਖ਼ਰਾਬ ਪੱਖੇ ਨੇ ਬਣਾ ਦਿੱਤੀ ਜੋੜੀ! ਔਰਤ ਨੇ ਠੀਕ ਕਰਨ ਵਾਲੇ ਇਲੈਕਟ੍ਰੀਸ਼ੀਅਨ ਨਾਲ ਕਰਵਾਇਆ ਵਿਆਹ
ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਧਰਮੇਂਦਰ ਦੱਸਿਆ ਪਰ ਟਰੂਕਾਰਲਰ ਐਪਲੀਕੇਸ਼ਨ 'ਤੇ ਉਸ ਦਾ ਨੰਬਰ ਇਰਫਾਨ ਖਾਨ ਨਾਂ ਨਾਲ ਦਿੱਸਿਆ, ਜੋ ਉਸ ਦੀ ਅਸਲੀ ਪਛਾਣ ਲੁਕਾਉਣ ਦੀ ਕੋਸ਼ਿਸ਼ ਦਾ ਸੰਕੇਤ ਹੈ। ਪੁਲਸ ਸੁਪਰਡੈਂਟ ਰਾਕੇਸ਼ ਸਿੰਘ ਨੇ ਮਾਮਲਾ ਦਰਜ ਹੋਣ ਦੀ ਪੁਸ਼ਟੀ ਕੀਤੀ ਅਤੇ ਭਰੋਸਾ ਦਿੱਤਾ ਕਿ ਦੋਸ਼ੀ ਦੀ ਜਲਦ ਤੋਂ ਜਲਦ ਪਛਾਣ ਕਰਨ ਅਤੇ ਉਸ ਨੂੰ ਫੜਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ 'ਚ ਜੈਰਾਮ ਠਾਕੁਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਕਾਰਜਕਾਲ 'ਚ ਵੀਰੇਂਦਰ ਕੰਵਰ ਗ੍ਰਾਮੀਣ ਵਿਕਾਸ ਅਤੇ ਪਸ਼ੂ ਪਾਲਣ ਮੰਤਰੀ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਅਤੇ ਉਨ੍ਹਾਂ ਨੂੰ 2024 ਦੀਆਂ ਜ਼ਿਮਨੀ ਚੋਣਾਂ ਲਈ ਪਾਰਟੀ ਦਾ ਟਿਕਟ ਨਹੀਂ ਦਿੱਤਾ ਗਿਆ, ਜਿਸ ਕਾਰਨ ਉਹ ਅਸਥਾਈ ਰੂਪ ਨਾਲ ਸਰਗਰਮ ਰਾਜਨੀਤੀ ਤੋਂ ਦੂਰ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹਿਦ ਇਕੱਠਾ ਕਰਨ ਗਏ ਨੌਜਵਾਨਾਂ 'ਤੇ ਹਾਥੀ ਨੇ ਕਰ'ਤਾ ਹਮਲਾ, ਪੈਰਾਂ ਨਾਲ ਕੁਚਲ ਕੇ ਇਕ ਦੀ ਲੈ ਲਈ ਜਾਨ
NEXT STORY