ਨਵੀਂ ਦਿੱਲੀ (ਏਜੰਸੀ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੱਛਮੀ ਬੰਗਾਲ ਦੀ ਰੇਜਿਨਗਰ ਅਤੇ ਨੰਦੀਗ੍ਰਾਮ ਵਿਧਾਨ ਸਭਾ ਸੀਟ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੰਗਲਵਾਰ ਨੂੰ ਇੱਥੇ ਜਾਰੀ ਬਿਆਨ 'ਚ ਦੱਸਿਆ ਕਿ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਪੱਛਮੀ ਬੰਗਾਲ 'ਚ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸ਼੍ਰੀ ਸ਼ਾਖਾਰਵ ਸਰਕਾਰ ਅਤੇ ਸ਼੍ਰੀਮਤੀ ਹਾਸਿਰਾਨੀ ਰਥ ਦੇ ਨਾਂ 'ਤੇ ਸਹਿਮਤੀ ਪ੍ਰਦਾਨ ਕੀਤੀ ਹੈ। ਪਾਰਟੀ ਨੇ ਸਰਕਾਰ ਨੂੰ ਰੇਜਿਨਗਰ ਤੋਂ ਅਤੇ ਸ਼੍ਰੀਮਤੀ ਰਥ ਨੂੰ ਨੰਦੀਗ੍ਰਾਮ ਸੀਟ ਤੋਂ ਉਮੀਦਵਾਰ ਬਣਾਇਆ ਹੈ।

ਰਥ ਦੀ ਉਮੀਦਵਾਰੀ ਨਾਲ ਪਾਰਟੀ ਦੇ ਨੰਦੀਗ੍ਰਾਮ ਮੁਹਿੰਮ ਨਾਲ ਇਕ ਭਾਵਨਾਤਮਕ ਪਹਿਲੂ ਜੁੜ ਗਿਆ ਹੈ, ਕਿਉਂਕਿ ਉਨ੍ਹਾਂ ਦੇ ਬੇਟੇ ਚੰਦਰਨਾਥ ਰਥ ਦਾ ਉੱਤਰ 24 ਪਰਗਨਾ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਨੂੰ ਹਰਾ ਕੇ ਭਾਜਪਾ ਦੇ ਸੱਤਾ 'ਚ ਆਉਣ ਦੇ ਕੁਝ ਦਿਨਾਂ ਬਾਅਦ ਹੋਈ ਸੀ। ਚੰਦਰਨਾਥ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਵਜੋਂ ਕੰਮ ਕਰ ਚੁੱਕੇ ਸਨ। ਉਹ 6 ਮਈ ਨੂੰ ਮੱਧਮਗ੍ਰਾਮ 'ਚ ਕਾਰ 'ਤੇ ਜਾ ਰਹੇ ਸਨ, ਉਦੋਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਹਸਪਤਾਲ ਲਿਜਾਉਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਡਰਾਈਵਰ ਜ਼ਖ਼ਮੀ ਹੋ ਗਿਆ। ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਰਾਜ ਪੁਲਸ ਅਤੇ ਇਕ ਵਿਸ਼ੇਸ਼ ਜਾਂਚ ਦਲ ਨੇ ਕੀਤੀ ਸੀ, ਜਿਸ ਨੂੰ ਬਾਅਦ 'ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ। ਦੱਸਣਯੋਗ ਹੈ ਕਿ ਇਨ੍ਹਾਂ ਦੋਵੇਂ ਸੀਟਾਂ 'ਤੇ 6 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 9 ਅਕਤੂਬਰ ਨੂੰ ਨਤੀਜੇ ਐਲਾਨ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Cyber Fraud ਵਿਰੁੱਧ RBI ਦਾ ਵੱਡਾ ਕਦਮ; ਹੁਣ 60 ਦਿਨਾਂ ਤੋਂ ਵੱਧ ਫ੍ਰੀਜ਼ ਨਹੀਂ ਹੋਵੇਗਾ ਬੈਂਕ ਖਾਤਾ
NEXT STORY