ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਤੋਂ ਰੋਕਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਗਲਤ ਵਰਤੋਂ ਕਰ ਰਹੀ ਹੈ। ਰਾਏ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ, ਜਦੋਂ ਈ.ਡੀ. ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਕੇਜਰੀਵਾਲ ਨੂੰ ਚੌਥਾ ਸੰਮਨ ਭੇਜਿਆ ਹੈ। ਇੱਤੇ ਇਕ ਪੱਤਰਕਾਰ ਸੰਮੇਲਨ 'ਚ ਵਾਤਾਵਰਣ ਮੰਤਰੀ ਨੇ ਕੇਜਰੀਵਾਲ ਨੂੰ ਈ.ਡੀ. ਦੇ ਸੰਮਨ ਦੇ ਸਮੇਂ 'ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਇਹ 18 ਜਨਵਰੀ ਤੋਂ ਉਨ੍ਹਾਂ ਦੇ ਗੋਆ ਦੌਰੇ ਤੋਂ ਪਹਿਲਾਂ ਆਇਆ ਹੈ।
ਇਹ ਵੀ ਪੜ੍ਹੋ : ED ਨੇ ਕੇਜਰੀਵਾਲ ਨੂੰ ਚੌਥੀ ਵਾਰ ਭੇਜਿਆ ਸੰਮਨ, ਇਸ ਦਿਨ ਪੁੱਛ-ਗਿੱਛ ਲਈ ਬੁਲਾਇਆ
ਰਾਏ ਨੇ ਕਿਹਾ,''ਈ.ਡੀ. ਨੂੰ ਭਾਜਪਾ ਦਾ ਰਾਜਨੀਤਕ ਹਥਿਆਰ ਬਣਨ ਤੋਂ ਬਚਣਾ ਚਾਹੀਦਾ।'' ਵਾਤਾਵਰ ਮੰਤਰੀ ਨੇ ਇਹ ਵੀ ਦੋਸ਼ ਲਗਾਇਆ ਕਿ ਸੰਮਨ ਦੀ ਸੂਚਨਾ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਮੀਡੀਆ 'ਚ ਲੀਕ ਹੋ ਗਈ ਸੀ। ਇਹ ਪੁੱਛੇ ਜਾਣ 'ਤੇ ਕਿ ਕੀ ਕੇਜਰੀਵਾਲ ਇਸ ਵਾਰ ਈ.ਡੀ. ਦੇ ਸਾਹਮਣੇ ਪੇਸ਼ ਹੋਣਗੇ, ਰਾਏ ਨੇ ਕਿਹਾ ਕਿ ਉਹ ਕਾਨੂੰਨੀ ਸਲਾਹਕਾਰਾਂ ਨਾਲ ਸਲਾਹ ਕਰ ਰਹੇ ਹਨ ਅਤੇ ਉਸ ਦੇ ਅਨੁਸਾਰ ਕਦਮ ਚੁੱਕਣਗੇ। ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛ-ਗਿੱਛ ਲਈ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। 'ਆਪ' ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ 18 ਜਨਵਰੀ ਨੂੰ ਈ.ਡੀ. ਦੇ ਹੈੱਡ ਕੁਆਰਟਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਇਸ ਸੂਬੇ 'ਚ 22 ਜਨਵਰੀ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ
NEXT STORY