ਨਵੀਂ ਦਿੱਲੀ — ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਜੇਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਕੇਂਦਰ 'ਚ ਸੱਤਾ 'ਚ ਵਾਪਸ ਆਉਂਦੀ ਹੈ ਤਾਂ ਉਹ ਚੋਣਾਂ ਅਤੇ ਰਾਖਵੇਂਕਰਨ ਨੂੰ 'ਖਤਮ' ਕਰ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ। ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਸੱਤ ਗੇੜਾਂ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਇਕ ਦਿਨ ਪਹਿਲਾਂ ਇੱਥੇ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਦਾਅਵਾ ਕੀਤਾ ਕਿ ਚਿੰਤਾ ਹਰ ਰੋਜ਼ ਵਧਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬੇਟੇ ਨੂੰ ਸਕੂਲ ਛੱਡਣ ਜਾ ਰਹੇ ਨੌਜਵਾਨ ਦਾ ਕਤਲ, ਹਮਲਾਵਰਾਂ ਨੇ ਮਾਰੀਆਂ 7 ਗੋਲੀਆਂ
ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਇੱਕ ਨਹੀਂ ਸਗੋਂ ਅਜਿਹੀਆਂ ਕਈ ਮਿਸਾਲਾਂ ਹਨ ਜਿਨ੍ਹਾਂ ਕਾਰਨ ਲੋਕ ਸੰਵਿਧਾਨ ਨੂੰ ਬਦਲਣ ਤੋਂ ਡਰਦੇ ਹਨ। ਸਿੰਘ ਦੇ ਦਾਅਵਿਆਂ ਅਤੇ ਦੋਸ਼ਾਂ 'ਤੇ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। 'ਆਪ' ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਜੇਕਰ ਭਾਜਪਾ ਕੇਂਦਰ 'ਚ ਸੱਤਾ 'ਚ ਵਾਪਸ ਆਉਂਦੀ ਹੈ ਤਾਂ ਇਹ 'ਚੋਣਾਂ ਅਤੇ ਰਾਖਵੇਂਕਰਨ ਨੂੰ ਖਤਮ ਕਰ ਦੇਵੇਗੀ ਅਤੇ ਲੋਕਾਂ ਤੋਂ ਵੋਟ ਦਾ ਅਧਿਕਾਰ ਖੋਹ ਲਵੇਗੀ।' ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਭਾਜਪਾ ਸੰਵਿਧਾਨ ਨੂੰ ਬਦਲਣ ਵਿੱਚ ਕਾਮਯਾਬ ਹੋ ਜਾਂਦੀ ਹੈ ਤਾਂ ਕੋਈ ਵੀ ਇਸ ਦੇ ਖ਼ਿਲਾਫ਼ ਖੜ੍ਹਾ ਹੋ ਕੇ ਆਪਣੇ ਹੱਕਾਂ ਦਾ ਦਾਅਵਾ ਨਹੀਂ ਕਰ ਸਕੇਗਾ।
ਇਹ ਵੀ ਪੜ੍ਹੋ- ਮੈਟਾ ਨੇ Llama 3 ਮਾਡਲ ਦੁਆਰਾ ਸੰਚਾਲਿਤ ਨਵਾਂ AI ਅਸਿਸਟੈਂਟ ਕੀਤਾ ਲਾਂਚ, ਦੇਵੇਗਾ ਹਰ ਸਵਾਲ ਦਾ ਜਵਾਬ
ਸਿੰਘ ਨੇ ਕਿਹਾ, “ਮੈਂ ਦੇਸ਼ ਦੇ ਸਾਰੇ ਨਾਗਰਿਕਾਂ ਦੇ ਨਾਲ-ਨਾਲ ਸਾਰੇ ਦਲਿਤਾਂ, ਪਛੜੇ ਵਰਗਾਂ ਅਤੇ ਆਦਿਵਾਸੀਆਂ ਨੂੰ ਚੇਤਾਵਨੀ ਦੇਣਾ ਚਾਹੁੰਦਾ ਹਾਂ। ਇਸ ਦੇਸ਼ ਦੇ 140 ਕਰੋੜ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਜੇਕਰ ਉਹ (ਭਾਜਪਾ) ਜਿੱਤ ਗਏ ਤਾਂ ਉਹ ਤੁਹਾਡੀ ਵੋਟ ਦੀ ਤਾਕਤ ਖੋਹ ਲੈਣਗੇ।'' ਸਿੰਘ ਨੂੰ ਹਾਲ ਹੀ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਜਾਂਚ ਕੀਤੀ ਜਾ ਰਹੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਹ ਛੇ ਮਹੀਨਿਆਂ ਲਈ ਜੇਲ੍ਹ ਵਿੱਚ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਟੇ ਨੂੰ ਸਕੂਲ ਛੱਡਣ ਜਾ ਰਹੇ ਨੌਜਵਾਨ ਦਾ ਕਤਲ, ਹਮਲਾਵਰਾਂ ਨੇ ਮਾਰੀਆਂ 7 ਗੋਲੀਆਂ
NEXT STORY