ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ 'ਚ ਤੀਜੀ ਵਾਰ ਵੱਡੇ ਫ਼ਤਵੇ ਨਾਲ ਸਰਕਾਰ ਬਣਾਏਗੀ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ।
ਸੂਬੇ 'ਚ 1 ਅਕਤੂਬਰ ਨੂੰ ਇਕੋ ਪੜਾਅ 'ਚ ਵੋਟਿੰਗ ਹੋਵੇਗੀ। ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਇੱਥੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ। ਭਾਜਪਾ ਹਰਿਆਣਾ ਵਿਚ ਤੀਜੀ ਵਾਰ ਵੱਡੇ ਫ਼ਤਵੇ ਨਾਲ ਸਰਕਾਰ ਬਣਾਏਗੀ।
ਹਿਮਾਚਲ 'ਚ ਮੋਹਲੇਧਾਰ ਮੀਂਹ; ਸੜਕਾਂ, ਬਿਜਲੀ ਸਪਲਾਈ ਠੱਪ, ਯੈਲੋ ਅਲਰਟ ਜਾਰੀ
NEXT STORY