ਪਣਜੀ : ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਰਟੀ ਦੇਸ਼ ਭਰ ਵਿਚ 768 ਦਫ਼ਤਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ, ਜਿਨ੍ਹਾਂ ਵਿਚੋਂ 563 ਤਿਆਰ ਹਨ। ਨੱਡਾ, ਜੋ ਪਣਜੀ ਨੇੜੇ ਗੋਆ ਭਾਜਪਾ ਦੇ ਮੁੱਖ ਦਫ਼ਤਰ ਦੇ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਸਨ, ਨੇ ਇਕ ਵੀਡੀਓ ਸੰਦੇਸ਼ ਰਾਹੀਂ ਸਮਾਗਮ ਨੂੰ ਸੰਬੋਧਨ ਕੀਤਾ।
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਦਾ ਨੀਂਹ ਪੱਥਰ ਰੱਖਿਆ। ਹੈੱਡਕੁਆਰਟਰ ਪਣਜੀ ਦੇ ਬਾਹਰਵਾਰ ਇਕ ਹਾਈਵੇਅ ਦੇ ਨੇੜੇ ਬਣੇਗਾ। ਸਾਵੰਤ ਨੇ ਕਿਹਾ ਕਿ ਹੈੱਡਕੁਆਰਟਰ ਦਸੰਬਰ 2026 ਤੱਕ ਤਿਆਰ ਹੋ ਜਾਵੇਗਾ। ਨੱਡਾ ਨੇ ਕਿਹਾ, "ਕੇਂਦਰ ਵਿਚ ਸਰਕਾਰ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਰਕਾਰ ਅਤੇ ਪਾਰਟੀ ਸੰਗਠਨ ਨਾਲ ਜੁੜੇ ਕਈ ਅਹਿਮ ਫੈਸਲੇ ਲਏ।"
ਉਨ੍ਹਾਂ ਕਿਹਾ ਕਿ ਹਰ ਰਾਜਧਾਨੀ ਵਿਚ ਭਾਜਪਾ ਹੈੱਡਕੁਆਰਟਰ ਅਤੇ ਹਰ ਜ਼ਿਲ੍ਹੇ ਵਿਚ ਪਾਰਟੀ ਦਫ਼ਤਰ ਸਥਾਪਤ ਕਰਨਾ ਮੋਦੀ ਅਤੇ ਸ਼ਾਹ ਵੱਲੋਂ ਲਏ ਗਏ ਵੱਡੇ ਫੈਸਲਿਆਂ ਵਿੱਚੋਂ ਇਕ ਹੈ। ਨੱਡਾ ਨੇ ਕਿਹਾ, "ਪਾਰਟੀ ਨੇ 768 ਦਫ਼ਤਰ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚੋਂ 563 ਦਾ ਨਿਰਮਾਣ ਪੂਰਾ ਹੋ ਗਿਆ ਹੈ, ਜਦੋਂਕਿ 96 ਦਫਤਰਾਂ 'ਤੇ ਕੰਮ ਚੱਲ ਰਿਹਾ ਹੈ।"
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਪੋਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਖ਼ਤਮ; 1 ਅੱਤਵਾਦੀ ਦੀ ਮਿਲੀ ਲਾਸ਼, ਜਵਾਨ ਜ਼ਖਮੀ
NEXT STORY