ਜੰਮੂ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਰਵਿੰਦਰ ਰੈਨਾ ਨੇ ਸੋਮਵਾਰ ਨੂੰ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਦਾ ਸਨਮਾਨਤ ਕੀਤਾ ਅਤੇ ਕਿਹਾ ਕਿ ਕੇਂਦਰੀ ਆਬਜ਼ਰਵਰਾਂ ਦੀ ਅਗਵਾਈ ਵਿਚ ਪਾਰਟੀ ਨੇਤਾਵਾਂ ਦੀ ਬੈਠਕ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਤਰੁਣ ਚੁੱਘ ਨੂੰ ਪਾਰਟੀ ਨੇ ਕੇਂਦਰੀ ਆਬਰਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਨਵੇਂ ਚੁਣੇ ਵਿਧਾਇਕਾਂ ਅਤੇ ਹੋਰ ਆਗੂਆਂ ਨਾਲ ਮੀਟਿੰਗ ਕਰਕੇ ਅਗਲੀ ਕਾਰਵਾਈ ਲਈ ਕੇਂਦਰੀ ਆਗੂਆਂ ਨੂੰ ਇਕ ਰਿਪੋਰਟ ਸੌਂਪੀ ਜਾਵੇਗੀ। ਰੈਨਾ ਦੀ ਅਗਵਾਈ 'ਚ ਭਾਜਪਾ ਦੇ ਕਈ ਸੀਨੀਅਰ ਆਗੂਆਂ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਨਮਾਨਿਤ ਕੀਤਾ। ਵਿਧਾਇਕਾਂ ਨੂੰ ਸਨਮਾਨਿਤ ਕਰਨ ਵਾਲੇ ਆਗੂਆਂ 'ਚ ਸਾਬਕਾ ਉਪ ਮੁੱਖ ਮੰਤਰੀ ਨਿਰਮਲ ਸਿੰਘ, ਸੰਸਦ ਮੈਂਬਰ ਜੁਗਲ ਕਿਸ਼ੋਰ ਅਤੇ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ ਦੇ ਕਾਰਜਕਾਰੀ ਪ੍ਰਧਾਨ ਸਤਪਾਲ ਸ਼ਰਮਾ ਸ਼ਾਮਲ ਰਹੇ।
ਰੈਨਾ ਨੇ ਕਿਹਾ,''ਆਉਣ ਵਾਲੇ ਦਿਨਾਂ 'ਚ ਭਾਜਪਾ ਕੇਂਦਰੀ ਆਬਜ਼ਰਵਰ ਪ੍ਰਹਿਲਾਦ ਜੋਸ਼ੀ ਅਤੇ ਤਰੁਣ ਚੁੱਘ ਦੀ ਅਗਵਾਈ 'ਚ ਨੇਤਾਵਾਂ ਅਤੇ ਚੁਣੇ ਗਏ ਮੈਂਬਰਾਂ ਦੀਆਂ ਮੀਟਿੰਗਾਂ ਕਰੇਗੀ। ਜੰਮੂ-ਕਸ਼ਮੀਰ 'ਚ ਪਾਰਟੀ ਦੀ ਭਵਿੱਖ ਦੀ ਰਣਨੀਤੀ 'ਤੇ ਵੀ ਚਰਚਾ ਹੋਵੇਗੀ।'' ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੀ ਚੋਣ 'ਤੇ ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ। ਚੁੱਘ ਨੇ ਪੱਤਰਕਾਰਾਂ ਨੂੰ ਕਿਹਾ,"ਸੰਵਿਧਾਨਕ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ।" ਰੈਨਾ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ ਅਤੇ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਮੈਂ ਸਾਰੇ ਵਿਧਾਇਕਾਂ ਨੂੰ ਵਧਾਈ ਦਿੰਦਾ ਹਾਂ।'' ਕੇਂਦਰ ਸ਼ਾਸਿਤ ਪ੍ਰਦੇਸ਼, ਖਾਸ ਤੌਰ 'ਤੇ ਜੰਮੂ ਖੇਤਰ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਰੈਨਾ ਨੇ ਕਿਹਾ,''ਲੋਕਾਂ ਨੇ ਇਸ ਚੋਣ 'ਚ ਉਤਸ਼ਾਹ ਨਾਲ ਵੋਟਿੰਗ ਕੀਤੀ ਅਤੇ ਭਾਜਪਾ ਨੂੰ ਸਮਰਥਨ ਦਿੱਤਾ ਅਤੇ 29 ਵਿਧਾਇਕ ਚੁਣੇ ਗਏ। ਸਾਨੂੰ ਕਰੀਬ 26 ਫੀਸਦੀ ਵੋਟਾਂ ਮਿਲੀਆਂ ਹਨ। ਮੈਂ ਉਨ੍ਹਾਂ ਦੇ ਸਮਰਥਨ ਲਈ ਲੋਕਾਂ ਦਾ ਧੰਨਵਾਦ ਕਰਦਾ ਹਾਂ।'' ਵੋਟ ਫੀਸਦੀ ਅਤੇ ਸੀਟਾਂ ਦੀ ਗਿਣਤੀ ਦੇ ਲਿਹਾਜ਼ ਨਾਲ ਜੰਮੂ-ਕਸ਼ਮੀਰ 'ਚ ਭਾਜਪਾ ਦਾ ਸਰਵੋਤਮ ਪ੍ਰਦਰਸ਼ਨ ਦੱਸਦਿਆਂ ਉਨ੍ਹਾਂ ਕਿਹਾ,''ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹੋਰ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੇ ਆਸ਼ੀਰਵਾਦ ਅਤੇ ਪ੍ਰਚਾਰ ਮੁਹਿੰਮ ਕਾਰਨ ਇਹ ਸੰਭਵ ਹੋ ਸਕਿਆ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ OLA 'ਤੇ ਵੱਡੀ ਕਾਰਵਾਈ , ਗਾਹਕਾਂ ਨੂੰ ਬਿੱਲ ਦੇਣਾ ਹੋਵੇਗਾ ਲਾਜ਼ਮੀ
NEXT STORY