ਬਿਲਾਸਪੁਰ (ਭਾਸ਼ਾ)- ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰਿਆਣਾ ਤੋਂ ਬਾਅਦ ਭਾਜਪਾ ਮਹਾਰਾਸ਼ਟਰ ਅਤੇ ਝਾਰਖੰਡ 'ਚ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰੇਗੀ। ਸ਼੍ਰੀ ਨੈਨਾ ਦੇਵੀ ਮੰਦਰ 'ਚ ਪੂਜਾ ਕਰਨ ਵਾਲੇ ਨੱਢਾ ਨੇ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਪ੍ਰਦਰਸ਼ਨ ਤੋਂ ਖੁਸ਼ ਹਨ। ਨੱਢਾ ਨੇ ਕਹਿਾ ਕਿ ਭਾਜਪਾ ਨੇ ਹਰਿਆਣਾ ਅਤੇ ਜੰਮੂ ਕਸ਼ਮੀਰ 'ਚ ਬਹੁਤ ਕੁਝ ਹਾਸਲ ਕੀਤਾ ਹੈ ਅਤੇ ਇਸ ਦਾ ਸਿਹਰਾ ਲੋਕਾਂ ਅਤੇ ਭਗਵਾਨ ਨੂੰ ਜਾਂਦਾ ਹੈ।
ਚੋਣਾਂ 'ਚ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਾਰਥਨਾ ਕਰਨ ਲਈ ਕੇਂਦਰੀ ਸਿਹਤ ਮੰਤਰੀ ਇੱਥੇ ਆਏ ਸਨ। ਉਨ੍ਹਾਂ ਕਿਹਾ,''ਪਾਰਟੀ ਮਹਾਰਾਸ਼ਟਰ ਅਤੇ ਝਾਰਖੰਡ 'ਚ ਵੀ ਆਉਣ ਵਾਲੀ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰੇਗੀ।'' ਸੱਤਾ ਵਿਰੋਧੀ ਲਹਿਰ ਨੂੰ ਦਰਕਿਨਾਰ ਕਰਦੇ ਹੋਏ ਸੱਤਾਧਾਰੀ ਭਾਜਪਾ ਨੇ ਹਰਿਆਣਾ 'ਚ ਜਿੱਤ ਦੀ ਹੈਟ੍ਰਿਕ ਲਗਾਈ ਅਤੇ ਸੱਤਾ ਬਰਕਰਾਰ ਰੱਖੀ ਅਤੇ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰ ਦਿੱਤਾ। ਭਾਜਪਾ ਨੇ ਜੰਮੂ ਕਸ਼ਮੀਰ 'ਚ ਵੀ ਜ਼ਿਕਰਯੋਗ ਬੜ੍ਹਤ ਹਾਸਲ ਕੀਤੀ ਅਤੇ 90 'ਚੋਂ 29 ਸੀਟਾਂ ਜਿੱਤੀਆਂ। ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸਰਕਾਰ ਬਣਾਉਣ ਲਈ ਤਿਆਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਪਨੀ ਦੇ ਅਧਿਕਾਰੀਆਂ ਵੱਲੋਂ ਅਪਮਾਨਿਤ ਹੋਣ ਤੋਂ ਬਾਅਦ, Ratan Tata ਨੇ ਇੰਝ ਲਿਆ ਬਦਲਾ
NEXT STORY