ਨੈਸ਼ਨਲ ਡੈਸਕ- ਬੀਤੇ ਦਿਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਪਲੇਨ ਕ੍ਰੈਸ਼ ਹੋ ਜਾਣ ਕਾਰਨ ਦਿਹਾਂਤ ਹੋ ਗਿਆ ਸੀ। ਹਾਦਸੇ ਸਮੇਂ ਪਵਾਰ ਸਣੇ ਕੁੱਲ 5 ਲੋਕ ਜਹਾਜ਼ 'ਚ ਸਵਾਰ ਸਨ, ਜਿਨ੍ਹਾਂ 'ਚੋਂ ਕਿਸੇ ਦੀ ਵੀ ਜਾਨ ਨਹੀਂ ਬਚ ਸਕੀ। ਇਸ ਮਾਮਲੇ ਦੀ ਜਾਂਚ ਦੌਰਾਨ ਅਧਿਕਾਰੀਆਂ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ ਸਥਾਨਕ ਅਧਿਕਾਰੀਆਂ ਨੇ ਕ੍ਰੈਸ਼ ਹੋਏ ਜਹਾਜ਼ ਦਾ 'ਬਲੈਕ ਬਾਕਸ' ਬਰਾਮਦ ਕਰ ਲਿਆ ਹੈ। ਇਸ ਬਲੈਕ ਬਾਕਸ 'ਚ 'ਕਾਕਪਿਟ ਵਾਇਸ ਰਿਕਾਰਡਰ' ਅਤੇ 'ਫਲਾਈਟ ਡਾਟਾ ਰਿਕਾਰਡਰ' ਸ਼ਾਮਲ ਹਨ, ਜੋ ਹਾਦਸੇ ਤੋਂ ਪਹਿਲਾਂ ਦੇ ਆਖਰੀ ਪਲਾਂ ਦੀ ਜਾਣਕਾਰੀ ਦੇਣਗੇ।
ਜ਼ਿਕਰਯੋਗ ਹੈ ਕਿ ਇਹ ਹਾਦਸਾ ਬੁੱਧਵਾਰ ਸਵੇਰੇ ਲਗਭਗ 8:45 ਵਜੇ ਉਸ ਸਮੇਂ ਵਾਪਰਿਆ ਜਦੋਂ ਚਾਰਟਰਡ ਜਹਾਜ਼ ਮੁੰਬਈ ਤੋਂ ਬਾਰਾਮਤੀ ਆ ਰਿਹਾ ਸੀ। ਲੈਂਡਿੰਗ ਦੌਰਾਨ ਜਹਾਜ਼ ਕ੍ਰੈਸ਼ ਹੋ ਗਿਆ ਤੇ ਜ਼ਮੀਨ 'ਤੇ ਆ ਡਿੱਗਾ, ਜਿਸ ਮਗਰੋਂ ਇਸ 'ਚ ਕਈ ਧਮਾਕਿਆਂ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ ਅਜੀਤ ਪਵਾਰ ਸਮੇਤ ਜਹਾਜ਼ ਵਿੱਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਅਜੀਤ ਪਵਾਰ ਤੋਂ ਇਲਾਵਾ ਪਾਇਲਟ ਸੁਮਿਤ ਕਪੂਰ, ਸ਼ਾਂਭਵੀ ਪਾਠਕ, ਫਲਾਈਟ ਅਟੈਂਡੈਂਟ ਪਿੰਕੀ ਮਾਲੀ ਅਤੇ ਸੁਰੱਖਿਆ ਅਧਿਕਾਰੀ ਵਿਦਿਪ ਜਾਧਵ ਸ਼ਾਮਲ ਸਨ।
ਇਹ ਵੀ ਪੜ੍ਹੋ- UAE ਦਾ ਰਾਸ਼ਟਰਪਤੀ ਦੇ ਭਾਰਤ ਦੌਰੇ ਮਗਰੋਂ ਵੱਡਾ ਕਦਮ ! ਪਾਕਿਸਤਾਨ ਨੂੰ ਦਿੱਤਾ ਕਰਾਰਾ ਝਟਕਾ
ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦਾ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ, ਪਰ ਮਾਹਿਰਾਂ ਅਨੁਸਾਰ ਇਸ ਦਾ ਮੁੱਖ ਕਾਰਨ ਘੱਟ ਵਿਜ਼ੀਬਿਲਟੀ (ਧੁੰਦ) ਹੋ ਸਕਦਾ ਹੈ, ਕਿਉਂਕਿ ਉਸ ਸਮੇਂ ਪੁਣੇ ਅਤੇ ਬਾਰਾਮਤੀ ਵਿੱਚ ਵਿਜ਼ੀਬਲਟੀ ਕਾਫ਼ੀ ਘੱਟ ਸੀ। ਇਸ ਤੋਂ ਇਲਾਵਾ ਲੈਂਡਿੰਗ ਦੌਰਾਨ ਤਕਨੀਕੀ ਖਰਾਬੀ ਜਾਂ ਮਨੁੱਖੀ ਗਲਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਹਾਦਸੇ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੂਬੇ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਅਜੀਤ ਪਵਾਰ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਗੜ੍ਹ ਬਾਰਾਮਤੀ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ, ਜਿੱਥੇ ਵੱਡੀ ਗਿਣਤੀ ਵਿੱਚ ਸਮਰਥਕ ਅਤੇ ਰਾਜਨੀਤਿਕ ਆਗੂ ਇਕੱਠੇ ਹੋਏ ਹਨ।
ਇਹ ਵੀ ਪੜ੍ਹੋ- Reservation ਲਈ ਉਮੀਦਵਾਰ ਨੇ ਬਦਲ ਲਿਆ ਧਰਮ ! ਸੁਪਰੀਮ ਕੋਰਟ ਨੇ ਕਿਹਾ- 'ਇਹ ਤਾਂ ਨਵਾਂ ਹੀ Fraud...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਨਾਮ ਸਿੰਘ ਚੜੂਨੀ ਦਾ ਵੱਡਾ ਐਲਾਨ, ਕੰਨ ਫੜ ਕੇ ਕਿਹਾ- ‘ਹੁਣ ਕਦੇ ਨਹੀਂ ਲੜਾਂਗਾ ਚੋਣ’
NEXT STORY