ਜੰਮੂ (ਭਾਸ਼ਾ, ਸੰਜੀਵ)-ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਵਿਚ ਵੀਰਵਾਰ ਨੂੰ ਇਕ ਧਮਾਕਾ ਹੋਇਆ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਸੂਤਰਾਂ ਅਨੁਸਾਰ, ਡੋਡਾ ਵਿਚ ਜਮਈ ਮਸਜਿਦ ਨੇੜੇ ਡੁਮਰੀ-ਠੁਕਰ ਮੁਹੱਲੇ ਵਿਚ ਹੋਏ ਇਸ ਧਮਾਕੇ ਵਿਚ ਕੋਈ ਜ਼ਖਮੀ ਨਹੀਂ ਹੋਇਆ। ਡੋਡਾ-ਕਿਸ਼ਤਵਾੜ-ਰਾਮਬਨ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ ਨੇ ‘ਐਕਸ’ ’ਤੇ ਇਕ ਪੋਸਟ ਵਿਚ ਦੱਸਿਆ ਕਿ ਡੋਡਾ ਸ਼ਹਿਰ ਦੇ ਠੁਕਰ ਮੁਹੱਲੇ ਵਿਚ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਹੈ। ਕਿਸੇ ਵੀ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲਸ ਨੇ ਦੱਸਿਆ ਕਿ ਪੁਲਸ ਅਤੇ ਫੋਰੈਂਸਿਕ ਟੀਮਾਂ ਧਮਾਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੁਲਸ ਅਨੁਸਾਰ ਜਾਵੇਦ ਅਤੇ ਖੁਰਸ਼ੀਦ ਨਾਂ ਦੇ 2 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ ਕਿਉਂਕਿ ਉਹ ਧਮਾਕੇ ਸਮੇਂ ਮੌਕੇ ’ਤੇ ਮੌਜੂਦ ਸਨ। ਅਧਿਕਾਰੀ ਦੇ ਅਨੁਸਾਰ, ਅਜਿਹਾ ਲੱਗਦਾ ਹੈ ਕਿ ਧਮਾਕੇ ਵਿਚ ਕੱਚੀ ਧਮਾਕਾਖੇਜ਼ ਸਮੱਗਰੀ ਦੀ ਵਰਤੋਂ ਕੀਤੀ ਗਈ, ਜਿਸਦੀ ਫੋਰੈਂਸਿਕ ਟੀਮ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਮਹਿਰਾਜ ਮਲਿਕ ਦੀ ਗ੍ਰਿਫਤਾਰੀ ਤੋਂ ਬਾਅਦ ਜ਼ਿਲੇ ’ਚ ਤਣਾਅ, ਮੋਬਾਈਲ, ਇੰਟਰਨੈੱਟ ਅਤੇ ਵਾਈ-ਫਾਈ ਸੇਵਾਵਾਂ ਬੰਦ
ਸਖ਼ਤ ਜਨਤਕ ਸੁਰੱਖਿਆ ਕਾਨੂੰਨ (ਪੀ. ਐੱਸ. ਏ.) ਤਹਿਤ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਹਿਰਾਜ ਮਲਿਕ ਦੀ ਗ੍ਰਿਫ਼ਤਾਰੀ ਤੋਂ ਬਾਅਦ 80 ਤੋਂ ਵੱਧ ਲੋਕਾਂ ਨੂੰ ਹਿਰਾਸਤ ’ਚ ਲਏ ਜਾਣ ਅਤੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਫੋਰਸਾਂ ਵਿਚਾਲੇ ਹਿੰਸਕ ਝੜਪਾਂ ਤੋਂ ਬਾਅਦ ਜ਼ਿਲੇ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਤਣਾਅ ਫੈਲ ਗਿਆ। ਡੋਡਾ ਜ਼ਿਲੇ ਵਿਚ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਮਨਾਹੀ ਦੇ ਹੁਕਮ ਲਾਗੂ ਰਹੇ ਅਤੇ ਸਾਵਧਾਨੀ ਦੇ ਤੌਰ ’ਤੇ ਮੋਬਾਈਲ ਇੰਟਰਨੈੱਟ ਅਤੇ ਵਾਈ-ਫਾਈ ਸੇਵਾਵਾਂ ਮੁਅੱਤਲ ਰਹੀਆਂ। ਪ੍ਰਸ਼ਾਸਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਸ. ਐੱਸ.) ਐਕਟ ਦੀ ਧਾਰਾ 163 ਲਾਗੂ ਕਰ ਦਿੱਤੀ ਹੈ, ਜਿਸਦੇ ਤਹਿਤ ਬਿਨਾਂ ਇਜਾਜ਼ਤ ਤੋਂ ਲੋਕਾਂ ਦੀ ਆਵਾਜਾਈ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਹੁਣ ਤਕ 380 ਮੌਤਾਂ, 4306 ਕਰੋੜ ਦਾ ਨੁਕਸਾਨ... IMD ਨੇ ਸੂਬੇ 'ਚ ਫਿਰ ਜਾਰੀ ਕੀਤਾ ਅਲਰਟ
NEXT STORY