ਰਾਜੌਰੀ/ਜੰਮੂ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਕੋਲ ਬਾਰੂਦੀ ਸੁਰੰਗ ਵਿਚ ਹੋਏ ਧਮਾਕੇ 'ਚ ਫ਼ੌਜ ਦੇ ਦੋ ਪੋਰਟਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਨੌਸ਼ਹਿਰਾ ਸੈਕਟਰ ਦੇ ਸਰਹੱਦੀ ਕਲਾਲ ਖੇਤਰ ਵਿਚ ਸ਼ਨੀਵਾਰ ਨੂੰ ਹੋਇਆ, ਜਿਸ ਵਿਚ ਮੰਗੀਯੋਤੇ ਪਿੰਡ ਦੇ ਵਾਸੀ ਰਾਜਕੁਮਾਰ ਅਤੇ ਅਸ਼ਵਨੀ ਕੁਮਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠ ਨੂੰ ਰੋਕਣ ਲਈ ਸਰਹੱਦੀ ਖੇਤਰਾਂ 'ਚ ਬਾਰੂਦੀ ਸੁਰੰਗਾਂ ਵਿਛਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ 'ਤੇ ਲੱਗੇ ਨਿਸ਼ਾਨ ਕਦੇ-ਕਦੇ ਬਾਰਿਸ਼ ਨਾਲ ਧੋ ਦਿੱਤੇ ਜਾਂਦੇ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ।
10ਵੀਂ ਅਤੇ 12ਵੀਂ ਦੇ ਬੋਰਡ ਇਮਤਿਹਾਨਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਦਾ ਵੱਡਾ ਬਿਆਨ
NEXT STORY