ਜੰਮੂ (ਵਾਰਤਾ): ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਬੁੱਧਵਾਰ ਦੇਰ ਸ਼ਾਮ ਹੀਰਾਨਗਰ ਖੇਤਰ ਵਿਚ ਸਰਹੱਦ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਦੀ ਰਿਪੋਰਟ ਮਿਲੀ ਹੈ। ਰਿਪੋਰਟ ਮੁਤਾਬਕ ਹੀਰਾਨਗਰ ਥਾਣਾ ਖੇਤਰ ਦੇ ਕੌਮਾਂਤਰੀ ਸਰਹੱਦ 'ਤੇ ਬੀ.ਪੀ.ਪੀ. ਸੰਨਿਆਲ ਨੇੜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਗਈ ਹੈ। ਘਟਨਾ ਬਾਰੇ ਪੁਲਸ ਦਾ ਕਹਿਣਾ ਹੈ ਕਿ, "ਪੁਲਸ ਪਾਰਟੀ ਨੇ ਹੋਰਨਾਂ ਸੁਰੱਖਿਆ ਬਲਾਂ ਦੇ ਨਾਲ ਘਟਨਾਸਥਲ 'ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਹੈ।"
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ, ਕਹਿ ਦਿੱਤੀਆਂ ਇਹ ਗੱਲਾਂ
ਜੰਮੂ ਡਵੀਜ਼ਨ ਦੇ ਏ.ਡੀ.ਜੀ.ਪੀ. ਮੁਕੇਸ਼ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਥਿਤ ਤੌਰ 'ਤੇ ਪੁਲਸ ਸਟੇਸ਼ਨ ਹੀਰਾਨਗਰ ਦੇ ਅਧਿਕਾਰ ਖੇਤਰ ਵਿਚ ਬੀ.ਪੀ.ਪੀ. ਸੰਨਿਆਲ ਨੇੜੇ ਇਕ ਧਮਾਕੇ ਦੀ ਆਵਾਜ਼ ਸੁਣੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਨਿਰਧਾਰਿਤ ਸਮੇਂ ਤੋਂ 4 ਘੰਟੇ ਪਹਿਲਾਂ ਉੱਡੀ Air India ਦੀ ਫ਼ਲਾਈਟ! 15 ਯਾਤਰੀ ਨਹੀਂ ਜਾ ਸਕੇ ਕੁਵੈਤ
NEXT STORY