ਨੈਸ਼ਨਲ ਡੈਸਕ: ਦੇਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ ਹੋ ਗਿਆ। ਇਸ ਧਮਾਕੇ ਨਾਲ ਗੁਰਦੁਰਾਆਰਾ ਸਾਹਿਬ ਦੀਆਂ ਕੰਧਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ।
ਜਾਣਕਾਰੀ ਮੁਤਾਬਕ ਮੰਗਲਵਾਰ ਰਾਤ 11.30 ਵਜੇ ਦੇ ਕਰੀਬ ਗੁਰਦੁਆਰਾ ਬੈਠਕ ਮਹੰਤ ਮੋਹਰ ਸਿੰਘ ਜੀ ਦੇ ਬਾਹਰ ਧਮਾਕਾ ਹੋ ਗਿਆ। ਇਸ ਨਾਲ ਲੋਕਾਂ ਵਿਚ ਦਹਿਲ਼ਤ ਫ਼ੈਲ ਗਈ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਫ਼ੌਜ ਦੇ ਜਵਾਨ ਮੌਕੇ 'ਤੇ ਪਹੁੰਚ ਗਏ। ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਲਈ ਫੋਰੈਂਸਿਕ ਮਾਹਰਾਂ ਦੀ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਸ ਦਿਨ ਅਲਾਟ ਕੀਤੇ ਜਾਣਗੇ ਸ਼ਰਾਬ ਦੇ ਠੇਕੇ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ
ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸ਼ੱਕੀ ਅੱਤਵਾਦੀਆਂ ਵੱਲੋਂ ਚੀਨੀ ਹੱਥਗੋਲੇ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਂਗਲੀ 'ਚ 'ਡਰੱਗ ਫੈਕਟਰੀ' ਦਾ ਪਰਦਾਫਾਸ਼, 150 ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ
NEXT STORY