ਸ਼ਿਲਾਂਗ (ਏਜੰਸੀ) : ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ’ਚ ਸਰਕਾਰੀ ਅਤੇ ਪੁਲਸ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਕ ਤੋਂ ਬਾਅਦ ਇਕ 4 ਬੰਬ ਹਮਲਿਆਂ ਨਾਲ ਹਫੜਾ-ਦਫੜੀ ਮਚ ਗਿਆ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਹੈ। ਹਾਲਾਂਕਿ, ਅਧਿਕਾਰੀ ਅਜੇ ਤੱਕ ਇਨ੍ਹਾਂ ਹਮਲਿਆਂ ਦੇ ਪਿੱਛੇ ਸ਼ਾਮਲ ਸ਼ਰਾਰਤੀ ਅਨਸਰਾਂ ਅਤੇ ਉਨ੍ਹਾਂ ਦੇ ਮਕਸਦਾਂ ਬਾਰੇ ਕੁਝ ਪਤਾ ਨਹੀਂ ਲਗਾ ਸਕੇ ਹਨ। ਇਨ੍ਹਾਂ ’ਚੋਂ ਕਿਸੇ ਵੀ ਹਮਲੇ ’ਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ : 'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ IOC ਦੇਵੇਗਾ 12 ਲੱਖ ਦਾ ਮੁਆਵਜ਼ਾ
ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਸੀਂ ਸਾਰੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਹਾਂ। ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਪੁਲਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲਿਆਂ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਲਈ ਸੀ. ਸੀ. ਟੀ. ਵੀ. ਫੁਟੇਜ ਅਤੇ ਉਪਲਬਧ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
NEXT STORY